ਨਵੀਂ ਦਿੱਲੀ, ਸਮਾਜ ਵੀਕਲੀ: ਖੱਬੀਆਂ ਪਾਰਟੀਆਂ ਨੇ ਅੱਜ ਦੋਸ਼ ਲਗਾਇਆ ਹੈ ਕਿ ਭਾਰਤ ਦੇ ਪੰਜ ਰਾਜਾਂ ਦੇ 13 ਜ਼ਿਲ੍ਹਿਆਂ ’ਚ ਰਹਿੰਦੇ ਪਾਕਿਸਤਾਨ, ਅਫ਼ਗਾਨਿਸਤਾਨ ਤੇ ਬੰਗਲਾਦੇਸ਼ ਨਾਲ ਸਬੰਧਤ ਘੱਟ ਗਿਣਤੀ ਵਰਗ ਦੇ ਸ਼ਰਨਾਰਥੀਆਂ ਤੋਂ ਭਾਰਤੀ ਨਾਗਰਿਕਤਾ ਲੈਣ ਲਈ ਅਰਜ਼ੀਆਂ ਮੰਗੇ ਜਾਣ ਤੋਂ ਕੇਂਦਰ ਸਰਕਾਰ ਦੀ ਫ਼ਾਸ਼ੀਵਾਦੀ ਸੋਚ ਜੱਗ ਜ਼ਾਹਿਰ ਹੋ ਗਈ ਹੈ। ਖੱਬੀਆਂ ਪਾਰਟੀਆਂ ਨੇ ਕਿਹਾ ਕਿ ਇਹ ਹੁਕਮ ਨਾਗਰਿਕਤਾ ਸੋਧ ਕਾਨੂੰਨ-2019 ਲਾਗੂ ਕਰਨ ਲਈ ਪਿਛਲਾ ਦਰਵਾਜ਼ਾ ਹੈ। ਇਸ ਸਬੰਧੀ ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਦੇ ਜਨਰਲ ਸਕੱਤਰ ਡੀ ਰਾਜਾ, ਸੀਪੀਆਈ-ਐੱਮਐੱਲ ਦੇ ਜਨਰਲ ਸਕੱਤਰ ਦੀਪਾਂਕਰ ਭੱਟਾਚਾਰੀਆ ਨੇ ਸਰਕਾਰ ਨੂੰ ਲੰਬੇ ਹੱਥੀਂ ਲਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly