ਕੇਂਦਰ ਨੇ ਪੰਜਾਬ ਸਰਕਾਰ ਨੂੰ ਸ਼ਰਾਬ ਵੇਚਣ ਦੀ ਨਾ ਦਿੱਤੀ ਇਜਾਜ਼ਤ

ਨਵੀਂ ਦਿੱਲੀ  (ਸਮਾਜਵੀਕਲੀ) – ਕੇਂਦਰ ਨੇ ਪੰਜਾਬ ਸਰਕਾਰ ਨੂੰ ਸੂਬੇ ’ਚ ਲੌਕਡਾਊਨ ਦੌਰਾਨ ਸ਼ਰਾਬ ਵੇਚਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਠੇਕੇ ਖੋਲ੍ਹਣ ਜਾਂ ਘਰਾਂ ’ਚ ਸ਼ਰਾਬ ਸਪਲਾਈ ਕਰਨ ਦੀ ਮਨਜ਼ੂਰੀ ਮੰਗੀ ਸੀ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਲੌਕਡਾਊਨ-2 ਦੌਰਾਨ ਸ਼ਰਾਬ, ਗੁਟਕੇ ਅਤੇ ਤੰਬਾਕੂ ਪਦਾਰਥਾਂ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਸੀ। ਉਨ੍ਹਾਂ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਾਲ ਨਾਲ ਲੋਕਾਂ ਨੂੰ ਜਨਤਕ ਥਾਵਾਂ ’ਤੇ ਥੁੱਕਣ ਤੋਂ ਵੀ ਵਰਜਿਆ ਸੀ।

ਪੰਜਾਬ ਸਰਕਾਰ ਨੇ ਪੱਤਰ ਲਿਖ ਕੇ ਸ਼ਰਾਬ ਦੀ ਵਿਕਰੀ ਲਈ ਇਜਾਜ਼ਤ ਮੰਗੀ ਸੀ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹਾਲਾਤ ਦੇਖਣ ਮਗਰੋਂ ਫ਼ੈਸਲਾ ਲਿਆ ਗਿਆ ਹੈ ਕਿ ਲੌਕਡਾਊਨ ਦੇ ਸਮੇਂ ਦੌਰਾਨ ਪੰਜਾਬ ਸਰਕਾਰ ਨੂੰ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Previous article100 new cases in MP on 30th day of lockdown
Next article58 fresh coronavirus cases in Kolkata