ਕੇਂਦਰ ਨੇ ਸਾਡੀ ਘਰ-ਘਰ ਰਾਸ਼ਨ ਯੋਜਨਾ ਰੋਕੀ: ਕੇਜਰੀਵਾਲ

ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ‘ਘਰ ਘਰ ਰਾਸ਼ਨ’ ਸਕੀਮ ਨੂੰ ਰੋਕਣ ਦਾ ਦੋਸ਼ ਲਾਇਆ। ਕੇਜਰੀਵਾਲ ਨੇ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਾਇਆ ਕਿ ਇਸ ਯੋਜਨਾ ਨੂੰ ਲਾਗੂ ਕਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਸਨ ਅਤੇ ਇਸ ਨੂੰ ਅਗਲੇ ਹਫ਼ਤੇ ਤੋਂ ਲਾਗੂ ਕੀਤਾ ਜਾਣਾ ਸੀ ਪਰ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਇਸ ਯੋਜਨਾ ਨੂੰ ਰੋਕ ਦਿੱਤਾ ਸੀ।

ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਦੇਸ਼ 75 ਸਾਲਾਂ ਤੋਂ ਰਾਸ਼ਨ ਮਾਫੀਆ ਦੀ ਜਕੜ ਵਿੱਚ ਹੈ ਅਤੇ ਗ਼ਰੀਬਾਂ ਨੂੰ ਕਾਗਜ਼ਾਂ ’ਤੇ ਰਾਸ਼ਨ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਇਸ ਯੋਜਨਾ ਨੂੰ ਸਿਰਫ਼ ਇਸ ਕਰਕੇ ਰੋਕ ਦਿੱਤਾ ਕਿ ਇਸ ਦੀ ਇਜਾਜ਼ਤ ਨਹੀਂ ਲਈ, ਜਦ ਕਿ ਰਾਜ ਸਰਕਾਰ ਨੇ ਇਸ ਯੋਜਨਾ ਲਈ ਕੇਂਦਰ ਤੋਂ ਪੰਜ ਵਾਰ ਇਜਾਜ਼ਤ ਲਈ ਹੈ। ਭਾਵੇਂ ਕਾਨੂੰਨੀ ਤੌਰ ’ਤੇ ਇਜਾਜ਼ਤ ਦੀ ਲੋੜ ਨਹੀ ਪਰ ਫੇਰ ਵੀ ਦਿੱਲੀ ਸਰਕਾਰ ਨੇ ਇਜਾਜ਼ਤ ਲਈ, ਕਿਉਂਕਿ ਉਹ ਕੇਂਦਰ ਨਾਲ ਕੋਈ ਵਿਵਾਦ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਵਿੱਚ ਇਹ ਯੋਜਨਾ ਸਿਰਫ਼ ਦਿੱਲੀ ਵਿੱਚ ਹੀ ਨਹੀਂ ਸਗੋਂ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਘੱਲੂਘਾਰਾ ਦਿਵਸ ਮੌਕੇ ਅਕਾਲ ਤਖ਼ਤ ’ਤੇ ਲੱਗੇ ਖ਼ਾਲਿਸਤਾਨ ਪੱਖੀ ਨਾਅਰੇ ਜਾਇਜ਼: ਜਗੀਰ ਕੌਰ
Next articleਮਹਾਨ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਵਿਗੜੀ, ਹਸਪਤਾਲ ’ਚ ਦਾਖਲ