ਚੰਡੀਗੜ੍ਹ (ਸਮਾਜ ਵੀਕਲੀ) : ਭਾਰਤੀ ਹਵਾਈ ਫ਼ੌਜ ਦੀ 90ਵੀਂ ਵਰ੍ਹੇਗੰਢ ਮੌਕੇ ਅੱਜ ਸਵੇਰੇ ਇਥੇ ਏਅਰ ਫੋਰਸ ਸਟੇਸ਼ਨ ’ਤੇ ਰਸਮੀ ਪਰੇਡ ਕੀਤੀ ਗਈ। ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਪਰੇਡ ਦਾ ਨਿਰੀਖਣ ਕੀਤਾ, ਜਿਸ ਤੋਂ ਬਾਅਦ ਮਾਰਚ ਪਾਸਟ ਕੀਤਾ ਗਿਆ। ਸਮਾਗਮ ਵਿੱਚ ਹਵਾਈ ਫ਼ੌਜ ਮੁਖੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਰਤੀ ਹਵਾਈ ਫੌਜ ਵਿੱਚ ਅਧਿਕਾਰੀਆਂ ਲਈ ਹਥਿਆਰ ਪ੍ਰਣਾਲੀ ਵਿੰਗ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹਵਾਈ ਫ਼ੌਜ ਵਿੱਚ ਨਵਾਂ ਅਪਰੇਸ਼ਨਲ ਵਿੰਗ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਬ੍ਰਾਂਚ ਬਣਨ ਨਾਲ ਸਰਕਾਰ ਨੂੰ ਫਲਾਈਟ ਟਰੇਨਿੰਗ ਦੇ ਖਰਚੇ ‘ਚ ਕਟੌਤੀ ਕਰਕੇ 3,400 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਵੇਗੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly