ਨਵੀਂ ਦਿੱਲੀ (ਸਮਾਜਵੀਕਲੀ)– ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਨੇ ਅੱਜ ਦੋਸ਼ ਲਾਇਆ ਹੈ ਕਿ ਜਦੋਂ ਦੇਸ਼ ਨੂੰ ਕਰੋਨਾਵਾਇਰਸ ਖ਼ਿਲਾਫ਼ ਇਕਮੁੱਠ ਕਰਨ ਦੀ ਲੋੜ ਹੈ ਤਾਂ ਭਾਜਪਾ ਫਿਰਕਾਪ੍ਰਸਤੀ ਤੇ ਨਫਰਤ ਫੈਲਾਉਣ ਵਿੱਚ ਲੱਗੀ ਹੋਈ ਹੈ।
ਉਨ੍ਹਾਂ ਪਾਰਟੀ ਦੀ ਕਾਰਜਕਾਰਨੀ ਦੀ ਵੀਡੀਓ ਕਾਨਫਰੰਸਿਗ ਰਾਹੀਂ ਹੋਈ ਮੀਟਿੰਗ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਛੋਟੀਆਂ ਤੇ ਦਰਮਿਆਨੀਆਂ ਸਨਅਤਾਂ ਦੀ ਬਾਂਹ ਫੜੇ ਤੇ ਕਿਸਾਨ ਨੂੰ ਤੁਰੰਤ ਰਾਹਤ ਦੇਣ ਦਾ ਐਲਾਨ ਕਰੇ।
ਉਨ੍ਹਾਂ ਕਿਹਾ ਕਿ ਲੌਕਡਾਊਨ ਦੇ ਪਹਿਲੇ ਗੇੜ ਵਿੱਚ 12 ਕਰੋੜ ਲੋਕ ਬੇਰੁਜ਼ਗਾਰ ਹੋ ਗਏ ਹਨ ਤੇ ਸਰਕਾਰ ਇਨ੍ਹਾਂ ਦੇ ਖਾਤਿਆਂ ਵਿੱਚ 7500 ਰੁਪਏ ਪਾਏ।