ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਭਰ ਵਿਚ ਆਕਸੀਜਨ ਦੇ ਸੰਕਟ ਤੋਂ ਬਾਅਦ ਕੇਂਦਰ ਸਰਕਾਰ ਨੇ ਅੱਜ ਸਨਅਤਾਂ ਲਈ ਤਰਲ ਆਕਸੀਜਨ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਪੱਤਰ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਸਨਅਤਾਂ ਨੂੰ ਕਿਸੇ ਤਰ੍ਹਾਂ ਦੀ ਰਿਆਇਤ ਨਾ ਦਿੱਤੀ ਜਾਵੇ ਤਾਂ ਕਿ ਆਕਸੀਜਨ ਨੂੰ ਸਿਰਫ ਮੈਡੀਕਲ ਕਾਰਜਾਂ ਲਈ ਵਰਤਿਆ ਜਾ ਸਕੇ। ਉਨ੍ਹਾਂ ਆਕਸੀਜਨ ਦਾ ਉਤਪਾਦਨ ਕਰਨ ਵਾਲਿਆਂ ਨੂੰ ਵੀ ਉਤਪਾਦਨ ਵਧਾਉਣ ਲਈ ਕਿਹਾ ਤਾਂ ਕਿ ਸਰਕਾਰ ਨੂੰ ਆਕਸੀਜਨ ਦੀ ਪੂਰੀ ਸਪਲਾਈ ਮਿਲ ਸਕੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly