‘ਕੇਂਦਰ ਸਰਕਾਰ ਖੇਤੀ ਬਿੱਲਾਂ ਬਾਰੇ ਕਿਸਾਨਾਂ ਦੀਆਂ ਚਿੰਤਾਂਵਾ ਦੂਰ ਕਰੇ’

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਈਆਂ ਰੁਕਾਵਟਾਂ ਦੇ ਚੱਲਦਿਆਂ ਖੇਤੀਬਾੜੀ ਲਈ ਪੈਦਾ ਹੋਏ ਖ਼ਤਰੇ ’ਚ ਚਿੰਤਾ ਜਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਖੇਤੀ ਸਬੰਧੀ ਚੱਲ ਰਹੀ ਬੈਚੇਨੀ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਤੇ ਉਨ੍ਹਾਂ ਦੀ ਸੰਤੁਸ਼ਟੀ ਲਈ ਜ਼ਰੂਰੀ ਕਦਮ ਚੁੱਕਣੇ ਯਕੀਨੀ ਬਣਾਵੇ।

ਨੀਤੀ ਅਯੋਗ ਦੀ ਵਰਚੁਅਲ ਮੀਟਿੰਗ ਦੌਰਾਨ ਆਪਣੇ ਭਾਸ਼ਣ ਵਿੱਚ ‘ਅੰਨਦਾਤਾ’ ਨੂੰ ਪੂਰਾ ਸਨਮਾਨ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਇਸ ਗੱਲ ਨੂੰ ਦੁਹਰਾਇਆ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਇਸ ਸਬੰਧੀ ਕਾਨੂੰਨ ਬਣਾਉਣ ਦਾ ਕੰਮ ਸੂਬਿਆਂ ’ਤੇ ਛੱਡਿਆ ਜਾਣਾ ਚਾਹੀਦਾ ਹੈ।

Previous articleਦਿਸ਼ਾ ਰਵੀ ਦੀ ਜ਼ਮਾਨਤ ਬਾਰੇ ਫ਼ੈਸਲਾ ਮੰਗਲਵਾਰ ਤੱਕ ਰਾਖਵਾਂ: ਦਿੱਲੀ ਪੁਲੀਸ ਨੇ ਅਦਾਲਤ ’ਚ ਕਿਹਾ ਕਿ ਖ਼ਾਲਿਸਤਾਨੀ ਸਮਰਥਕਾਂ ਦੇ ਸੰਪਰਕ ਵਿੱਚ ਸੀ ਦਿਸ਼ਾ
Next articleਪੈਟਰੋਲ 39 ਪੈਸੇ ਤੇ ਡੀਜ਼ਲ 37 ਪ੍ਰਤੀ ਲਿਟਰ ਮਹਿੰਗਾ