ਕੇਂਦਰ ਸਰਕਾਰ ਵਲੋਂ ਚੰਡੀਗੜ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ-ਮਾਸਟਰ ਵਿਨੋਦ ਕੁਮਾਰ ਅੱਪਰਾ

ਅੱਪਰਾ-ਕੇਂਦਰ ਦੀ ਭਾਜਪਾ ਸਰਕਾਰ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ’ਤੇ ਉਨਾਂ ਦੇ ਨਾਂ ‘ਸ਼ਹੀਦ ਭਗਤ ਸਿੰਘ ਹਵਾਈ ਅੱਡਾ ਚੰਡੀਗੜ’ ’ਤੇ ਰੱਖਣਾ ਸ਼ਹੀਦਾਂ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਾਸਟਰ ਵਿਨੋਦ ਕੁਮਾਰ ਅੱਪਰਾ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ (ਐਸ. ਸੀ ਵਿੰਗ) ਨੇ ਕਿਹਾ ਕਿ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਅਗਾਂਹਵਧੂ ਫੈਸਲੇ ਲੈ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸਿਰਫ 23 ਸਾਲ ਦੀ ਉਮਰ ’ਚ ਹੀ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨਾਂ ਕਿਹਾ ਕਿ ਦੇਸ਼ ਦੇ ਅਜ਼ਾਦੀ ਦੇ ਪਰਵਾਨਿਆਂ ਕਰਕੇ ਹੀ ਅੱਜ ਅਸੀਂ ਸੁਤੰਤਰਤਾ ਤੇ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਚੰਡੀਗੜ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUS imposes sanctions on Indian company over alleged Iran oil deal
Next articleਬਸ ਕਰ ਨੀ ਨਸ਼ੇ ਦੀ ਹਵਾਏ