ਕੇਂਦਰ ਹੁਣ ਕਰਨਾਟਕ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜਾ

ਨਵੀਂ ਦਿੱਲੀ (ਸਮਾਜ ਵੀਕਲੀ) :ਕੇਂਦਰ ਸਰਕਾਰ ਕਰਨਾਟਕ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਪੁੱਜ ਗਈ ਹੈ। ਕਰਨਾਟਕ ਹਾਈ ਕੋਰਟ ਨੇ ਕੇਂਦਰ ਨੂੰ ਹਦਾਇਤ ਕੀਤੀ ਸੀ ਕਿ ਉਹ ਕੋਵਿਡ-19 ਮਰੀਜ਼ਾਂ ਦੇ ਉਪਚਾਰ ਲਈ ਸੂਬੇ ਨੂੰ ਅਲਾਟ ਕੀਤੇ ਤਰਲ ਮੈਡੀਕਲ ਆਕਸੀਜਨ ਦੇ ਮੌਜੂਦਾ 965 ਮੀਟਰਿਕ ਟਨ ਕੋਟੇ ਨੂੰ ਵਧਾ ਕੇ 1200 ਮੀਟਰਿਕ ਟਨ ਕਰੇ।

ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਡੀ.ਵਾਈ.ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਕਰਨਾਟਕ ਨੂੰ ਮੌਜੂਦਾ ਸਮੇਂ 965 ਮੀਟਰਿਕ ਟਨ ਆਕਸੀਜਨ ਸਪਲਾਈ ਕੀਤੀ ਜਾ ਰਹੀ ਹੈ ਤੇ ਹਾਈ ਕੋਰਟ ਦੇ ਉਪਰੋਕਤ ਹੁਕਮਾਂ ’ਤੇ ਫੌਰੀ ਰੋਕ ਲਾਈ ਜਾਵੇ। ਬੈਂਚ ਵਿੱਚ ਸ਼ਾਮਲ ਜਸਟਿਸ ਐੱਮ.ਆਰ.ਸ਼ਾਹ ਨੇ ਕਿਹਾ ਕਿ ਕੋਈ ਵੀ ਹੁਕਮ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਦਸਤਾਵੇਜ਼ਾਂ ’ਤੇ ਨਜ਼ਰਸਾਨੀ ਕਰਨੀ ਹੋਵੇਗੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿੱਚ ਕਰੋਨਾ ਨਾਲ 154 ਹੋਰ ਮੌਤਾਂ
Next articleਸੜਕ ਹਾਦਸੇ ’ਚ ਪਰਿਵਾਰ ਦੇ 5 ਜੀਆਂ ਦੀ ਮੌਤ