ਨਵੀਂ ਦਿੱਲੀ (ਸਮਾਜ ਵੀਕਲੀ) :ਮੁੱਖ ਮੰਤਰੀ ਅਰਵਿੰਦ ਕੇੇਜਰੀਵਾਲ ਦੀ ਰਿਹਾਇਸ਼ ਬਾਹਰ ਫੰਡਾਂ ਦੀ ਅਦਾਇਗੀ ਲਈ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਨੇ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਭੰਨਤੋੜ ਕੀਤੀ। ਉੱਤਰੀ ਦਿੱਲੀ ਦੇ ਮੇਅਰ ਜੈ ਪ੍ਰਕਾਸ਼ ਨੇ ਕਿਹਾ ਕਿ ਭਾਜਪਾ ਦੀਆਂ ਮਹਿਲਾ ਕੌਂਸਲਰਾਂ ਨੇ ਆਪਣੀ ਨਿੱਜਤਾ ਦੀ ਸੁਰੱਖਿਆ ਲਈ ‘ਆਪ’ ਸਰਕਾਰ ਵੱਲੋਂ ਲਾਏ ਸੀਸੀਟੀਵੀ ਕੈਮਰਿਆਂ ਨੂੰ ਭੰਨ ਸੁੱਟਿਆ। ਇਸ ਕਥਿਤ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿੱਚ ਕੁਝ ਲੋਕ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਖੜ੍ਹੇ ਹਨ ਤੇ ਇਨ੍ਹਾਂ ਵਿੱਚੋਂ ਇਕ ਚਾਰਦੀਵਾਰੀ ’ਤੇ ਲੱਗੇ ਇਕ ਸੀਸੀਟੀਵੀ ਕੈਮਰੇ ਨੂੰ ਭੰਨਦਾ ਵਿਖਾਈ ਦੇ ਰਿਹਾ ਹੈ।
HOME ਕੇਜਰੀਵਾਲ ਦੀ ਰਿਹਾਇਸ਼ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਭੰਨਤੋੜ