ਨਵੀਂ ਦਿੱਲੀ (ਸਮਾਜ ਵੀਕਲੀ):ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਸਦ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਸਬੰਧੀ ਬਿੱਲ ਪਾਸ ਹੋਣ ਦਾ ਸਵਾਗਤ ਕਰਦਿਆਂ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਭਾਰਤੀ ਜਮਹੂਰੀਅਤ ਅਤੇ ਸੰਸਦ ਦੇ ਇਤਿਹਾਸ ’ਚ ਇਹ ਸ਼ਾਨਦਾਰ ਦਿਨ ਹੈ। ‘ਤਿੰਨੋਂ ਕਾਲੇ ਕਾਨੂੰਨ ਵਾਪਸ ਲੈ ਲਏ ਗਏ ਹਨ। ਸਾਰੇ ਕਿਸਾਨਾਂ ਅਤੇ ਭਾਰਤੀਆਂ ਨੂੰ ਵਧਾਈਆਂ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly