ਨਵੀਂ ਦਿੱਲੀ (ਸਮਾਜ ਵੀਕਲੀ):ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਦੇ ਨਵੇਂ ਸਰੂਪ ਤੋਂ ਪ੍ਰਭਾਵਿਤ ਮੁਲਕਾਂ ਤੋਂ ਭਾਰਤ ਆਉਣ ਵਾਲੀਆਂ ਉਡਾਣਾਂ ’ਤੇ ਰੋਕ ਲਾਉਣ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੁਲਕ ਬੜੀ ਮੁਸ਼ਕਲ ਨਾਲ ਕਰੋਨਾ ਮਹਾਮਾਰੀ ਤੋਂ ਉਭਰਿਆ ਹੈ ਅਤੇ ਨਵੇਂ ਸਰੂਪ ਨੂੰ ਭਾਰਤ ’ਚ ਦਾਖ਼ਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਧਰ ਦਿੱਲੀ ਸਰਕਾਰ ਨੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਸੋਮਵਾਰ ਨੂੰ ਬੈਠਕ ਸੱਦੀ ਹੈ ਜਿਸ ’ਚ ਅਫ਼ਰੀਕਨ ਮੁਲਕਾਂ ਤੋਂ ਪੈਦਾ ਹੋਏ ਗੰਭੀਰ ਖ਼ਤਰੇ ਨਾਲ ਿਸੱਝਣ ਸਬੰਧੀ ਚਰਚਾ ਹੋਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly