ਕੇਜਰੀਵਾਲ ਵੱਲੋਂ ਜੇਲ੍ਹਾਂ ਵਿੱਚ ਬੰਦ 115 ਵਿਅਕਤੀਆਂ ਦੀ ਸੂਚੀ ਜਾਰੀ

ਨਵੀਂ ਦਿੱਲੀ (ਸਮਾਜ ਵੀਕਲੀ) : ਆਮ ਆਦਮੀ ਪਾਰਟੀ ਦੀ ਸਰਕਾਰ ਅੰਦੋਲਨ ਦੌਰਾਨ ਲਾਪਤਾ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੀ ਹੈ।  ਕੇਜਰੀਵਾਲ ਸਰਕਾਰ ਨੇ ਅੱਜ ਦਿੱਲੀ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ 115 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਹੈ।  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ,‘‘ਦਿੱਲੀ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਮੈਂ ਉਨ੍ਹਾਂ ਲਾਪਤਾ ਲੋਕਾਂ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰਾਂਗਾ, ਜਿਨ੍ਹਾਂ ਦੇ ਨਾਂ ਇਸ ਸੂਚੀ ਵਿੱਚ ਨਹੀਂ ਹਨ ਅਤੇ ਲੋੜ ਪੈਣ ’ਤੇ ਉਪ ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਵੀ ਗੱਲ ਕਰਾਂਗਾ।’’

ਉਨ੍ਹਾਂ ਭਰੋਸਾ ਦਿਵਾਇਆ ਕਿ ‘ਆਪ’ ਕਿਸਾਨਾਂ ਦੇ ਨਾਲ ਹੈ ਅਤੇ ਲਾਪਤਾ ਲੋਕਾਂ ਦਾ ਪਤਾ ਲਗਾਣ ਮਗਰੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ 26 ਜਨਵਰੀ ਨੂੰ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਆਏ ਉਨ੍ਹਾਂ ਦੇ ਪਰਿਵਾਰਕ ਮੈਂਬਰ ਘਰ ਨਹੀਂ ਪਰਤੇ ਹਨ। ਕੇਜਰੀਵਾਲ ਨੇ ਬੁੱਧਵਾਰ ਨੂੰ ਆਨਲਾਈਨ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਸਾਰੀਆਂ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗੁੰਮ  ਲੋਕਾਂ ਦੀ ਭਾਲ ਕਰਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣੂੰ ਕਰਵਾਉਣ।

Previous articleRussia’s Covid cases up 16,474 to 3,901,204
Next articleTime to extend hand of peace in all directions: Pak Army chief