(ਸਮਾਜ ਵੀਕਲੀ): ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਨਿਗਮ ਕਰਮਚਾਰੀਆਂ ਦੀ ਹੜਤਾਲ ਕਾਰਨ ਦਿੱਲੀ ਵਾਸੀਆਂ ਨੂੰ ਹੋ ਰਹੀ ਪ੍ਰੇਸ਼ਾਨੀ ’ਤੇ ਅਫਸੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਇਹ ਅਰਵਿੰਦ ਕੇਜਰੀਵਾਲ ਸਰਕਾਰ ਦੀ ਗਲਤੀ ਦਾ ਨਤੀਜਾ ਹੈ ਕਿ ਅੱਜ ਨਿਗਮ ਕਰਮਚਾਰੀ ਖ਼ਾਸਕਰ ਸਫ਼ਾਈ ਸੇਵਕ ਹੜਤਾਲ ’ਤੇ ਚਲੇ ਗਏ ਹਨ, ਜਿਸ ਕਾਰਨ ਦਿੱਲੀ ਦੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਜਦੋਂ ਤੋਂ 2015 ਵਿੱਚ ਕੇਜਰੀਵਾਲ ਦੀ ਸਰਕਾਰ ਆਈ ਹੈ, ਉਦੋਂ ਤੋਂ ਭਾਜਪਾ ਸ਼ਾਸਤ ਨਿਗਮ ਕਾਰਪੋਰੇਸ਼ਨਾਂ ਪ੍ਰਤੀ ਰਾਜਨੀਤਿਕ ਦੁਰਦਸ਼ਾ ਨਾਲ ਕੰਮ ਕਰ ਰਹੀ ਹੈ ਤੇ ਸੰਵਿਧਾਨਕ ਤੌਰ ’ਤੇ ਨਿਰਧਾਰਤ ਫੰਡਾਂ ਨੂੰ ਸਿਰਫ ਕੱਟ ਲਗਾ ਕੇ ਜਾਰੀ ਕਰ ਰਹੀ ਹੈ। ਵਰਤਮਾਨ ਵਿੱਚ ਬਕਾਇਆ ਰਕਮ 13,000 ਕਰੋੜ ਰੁਪਏ ਤੋਂ ਵੱਧ ਹੈ ਜਦੋਂ ਕਿ ਵਿੱਤੀ ਸਾਲ 2020-21 ਦੀ ਚੌਥੀ ਤਿਮਾਹੀ ਦੀ ਸ਼ੁਰੂਆਤ ’ਤੇ ਕਾਰਪੋਰੇਸ਼ਨਾਂ ਨੂੰ ਨਿਰਧਾਰਤ ਫੰਡ ਦਾ ਸਿਰਫ 30 ਪ੍ਰਤੀਸ਼ਤ ਪ੍ਰਾਪਤ ਹੋਇਆ ਹੈ।
HOME ਕੇਜਰੀਵਾਲ ਸਰਕਾਰ ਦੀ ਗਲਤੀ ਕਾਰਨ ਸਫ਼ਾਈ ਸੇਵਕ ਹੜਤਾਲ ’ਤੇ: ਗੁਪਤਾ