ਵਿਨੀਪੈਗ (ਸਮਾਜ ਵੀਕਲੀ):ਪੰਜਾਬੀ ਸਾਹਿਤ ਤੇ ਸਭਿਆਚਾਰਕ ਸਭਾ, ਵਿਨੀਪੈਗ (ਮੈਨੀਟੋਬਾ) ਵੱਲੋਂ ਮਤੇ ਪਾਸ ਕਰ ਕੇ ਕਿਸਾਨ-ਮਜ਼ਦੂਰ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨ ਕਾਰਪੋਰੇਟਾਂ ਨੂੰ ਖ਼ੁਸ਼ ਕਰਨ ਲਈ ਬਣਾਏ ਹਨ। ਸਭਾ ਦੇ ਮੈਂਬਰਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਤੇ ਠੰਢ ਕਾਰਨ ਦਿੱਲੀ ਮੋਰਚੇ ’ਤੇ ਤਕਰੀਬਨ ਹਰ ਰੋਜ਼ ਇਕ ਧਰਨਾਕਾਰੀ ਸ਼ਹੀਦ ਹੋ ਰਿਹਾ ਹੈ ਅਤੇ ਹੁਣ ਤੱਕ ਦੋ ਦਰਜਨ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਮੈਂਬਰਾਂ ਨੇ ਕਿਹਾ ਕਿ ਉਹ ਪੀੜਤ ਪਰਿਵਾਰਾਂ ਦੇ ਦੁੱਖ ’ਚ ਸ਼ਰੀਕ ਹਨ।
HOME ਕੈਨੇਡਾ: ਮੈਨੀਟੋਬਾ ’ਚ ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ