ਪਟਿਆਲਾ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਉਸ ‘ਤੇ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਮੋਤੀ ਮਹਿਲ ਦਾ ਘਿਰਾਓ ਕਰਨ ਜਾਂਦੇ ਸੈਂਕੜੇ ਪਾਰਟੀ ਵਰਕਰਾਂ ਨੂੰ ਵਾਈਪੀਐਸ ਚੌਂਕ ਕੋਲ ਪੁਲੀਸ ਨੇ ਘੇਰ ਕੇ ਡਾਂਗਾਂ ਨਾਲ ਬੁਰੀ ਤਰ੍ਹਾਂ ਕੁੱਟਿਆ। ਇਸ ਠਾਲੀਚਾਰਜ ਵਿਚ ਕਈਆਂ ਦੀਆਂ ਪੱਗਾਂ ਉਤਰ ਗਈਆਂ ਤੇ ਬੈਂਸ ਸਮੇਤ ਕਈ ਸਾਰੇ ਕਾਰਕੁਨ ਜ਼ਖ਼ਮੀ ਹੋ ਗਏ । ਪੁਲਸ ਦਾ ਠਾਲੀਚਾਰਜ ਨੇ ਸੰਘਰਸ਼ਕਾਰੀ ਔਰਤਾਂ ਨੂੰ ਵੀ ਨਹੀਂ ਬਖ਼ਸ਼ਿਆ, ਉਨ੍ਹਾਂ ਦੇ ਵੀ ਡਾਂਗਾਂ ਮਾਰੀਆਂ। ਬਾਅਦ ਵਿਚ ਬੈਂਸ ਭਰਾਵਾਂ ਸਮੇਤ 15 ਦੇ ਕਰੀਬ ਸੰਘਰਸ਼ਕਾਰੀਆਂ ਨੂੰ ਹਿਰਾਸਤ ਵਿਚ ਲੈ ਕੇ ਕੇਸ ਦਰਜ ਕਰ ਲਿਆ ਗਿਆ ।
HOME ਕੈਪਟਨ ਦਾ ਮਹਿਲ ਘੇਰਣ ਜਾ ਰਹੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ”ਤੇ...