ਚੰਡੀਗੜ੍ (ਸਮਾਜ ਵੀਕਲੀ): ਪੰਜਾਬ ਪੁਲੀਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲੀਸ ਨੇ ਅੱਜ ਦੱਸਿਆ ਕਿ 28 ਅਗਸਤ ਨੂੰ ਐੱਸਐੱਫਜੇ ਦੇ ਫੇਸਬੁੱਕ ਪੇਜ ‘ਤੇ ਪੋਸਟ ਕੀਤੇ ਗਏ ਵੀਡੀਓ ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪਿਛਲੇ ਮਹੀਨੇ ਹਿਮਾਚਲ ਪ੍ਰਦੇਸ਼ ਪੁਲੀਸ ਨੇ ਪੰਨੂ ਖ਼ਿਲਾਫ਼ ਰਾਜ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly