ਪੰਜਾਬ ਵਿੱਚ ਬਣੇ ਹੜ੍ਹ ਵਰਗੇ ਹਲਾਤਾਂ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਲੋਕਾਂ ਨਾਲ ਗੱਲਬਾਤ ਕਰਨ ਤੋਂ ਕੰਨੀ ਕਤਰਾਏ।
ਰੂਪਨਗਰ, ਪੰਜਾਬ – (ਹਰਜਿੰਦਰ ਛਾਬੜਾ) ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੌਰਾ ਕੀਤਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਰੂਪਨਗਰ ਦੇ ਇਲਾਕਿਆਂ ਦਾ ਦੌਰਾ ਕਰ ਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।ਕੈਪਟਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾਪੰਜਾਬ ਦੇ ਮੁੱਖ ਮੰਤਰੀ ਨੇ ਇਸ ਦੌਰਾਨ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਦੱਸਿਆ ਕਿ ਇਨ੍ਹਾਂ ਹਲਾਤਾਂ ਵਿੱਚ 3000 ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ਼ ਹੀ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦਾ ਵੀ ਹੁਕਮ ਦਿੱਤਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੀਡੀਆ ਦੇ ਤਾਂ ਮੁਖ਼ਾਤਬ ਹੋਏ ਪਰ ਉਨ੍ਹਾਂ ਨੇ ਲੋਕਾਂ ਤੋਂ ਦੂਰੀ ਬਣਾ ਕੇ ਰੱਖੀ।
ਪੰਜਾਬ ਵਿੱਚ ਜਿਸ ਤਰ੍ਹਾਂ ਦੇ ਹਲਾਤ ਬਣੇ ਹੋਏ ਹਨ ਉਸ ਨਾਲ ਜ਼ਿਆਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਇਸ ਦੌਰਾਨ ਇੱਕ ਹੋਰ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਖੜਾ ਡੈਮ ਤੋਂ ਛੇਤੀ ਹੀ 77 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ ਜਿਸ ਤੋਂ ਬਾਅਦ ਇਹ ਚਿੰਤਾ ਹੋ ਰਹੀ ਹੈ ਕਿ ਪੰਜਾਬ ਵਿੱਚ ਹਾਲਾਤ ਹੋਰ ਜ਼ਿਆਦਾ ਮਾੜੇ ਹੋ ਸਕਦੇ ਹਨ।ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਅਤੇ ਪ੍ਰਭਾਵਿਤ ਲੋਕਾਂ ਲਈ ਕੋਈ ਵੱਡਾ ਐਲਾਨ ਨਹੀਂ ਕਰਨਾ ਇਹ ਕਿਤੇ ਨਾ ਕਿਤੇ ਲੋਕਾਂ ਦੇ ਮਨਾਂ ਵਿੱਚ ਸਵਾਲੀਆ ਨਿਸ਼ਾਨ ਉਠਾ ਰਿਹਾ ਹੈ। ਇਸ ਦੇ ਨਾਲ ਹੀ ਰੂਪਨਗਰ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਮੌਕੇ ‘ਤੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਹਨ ਜਿਸ ਦਾ ਖ਼ਾਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਜੋ ਹੈਲਪਲਾਇਨ ਨੰਬਰ ਜਾਰੀ ਕੀਤੇ ਹਨ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਮਿਲ ਰਹੀ ਹੈ। ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਕਿਤੇ ਨਾ ਕਿਤੇ ਪ੍ਰਸ਼ਾਸਨ ਦੇ ਕਾਰਗੁਜ਼ਾਰੀ ਤੇ ਸਵਾਲੀਆ ਨਿਸ਼ਾਨ ਲਾਉਂਦੇ ਹਨ।