ਹੁਸੈਨਪੁਰ (ਸਮਾਜ ਵੀਕਲੀ) (ਕੌੜਾ)-ਕੈਪਟਨ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮੋਬਾਈਲ ਫੋਨਾਂ ਉੱਤੇ ਆਪਣੀ ਪ੍ਰਤੀ ਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੱਜਣ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਦੇਣ ਦੀ ਥਾਂ ਕੈਪਟਨ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਪੜੇ ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾਏ।
ਅਕਾਲੀ ਆਗੂ ਸਾਬਕਾ ਸਰਪੰਚ ਬਲਬੀਰ ਸਿੰਘ ਮਸੀਤਾਂ, ਲਵਪ੍ਰੀਤ ਸਿੰਘ ਡਡਵਿੰਡੀ, ਕਲਵੰਤ ਸਿੰਘ ਮਸੀਤਾਂ ਨੰਬਰਦਾਰ ਨਰੰਜਣ ਸਿੰਘ ਆਦਿ ਹਾਜ਼ਰੀ ਦੌਰਾਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਮੌਕੇ ਨੌਜਵਾਨ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਆੜ੍ਹਤੀਆਂ ਆਦਿ ਨਾਲ ਜੋ ਵੀ ਚੋਣ ਵਾਅਦੇ ਕੀਤੇ ਸਨ ਕੈਪਟਨ ਸਰਕਾਰ ਚੋਣ ਵਾਅਦੇ ਪੂਰੇ ਕਰਨ ਲਈ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ । ਅਕਾਲੀ ਆਗੂ ਸੱਜਣ ਸਿੰਘ ਚੀਮਾ ਨੇ ਇਹ ਵੀ ਆਖਿਆ ਕਿ ਪੰਜਾਬ ਚ ਕਾਨੂੰਨ ਨਾਂ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ ਹੈ। ਕਿਉਂਕਿ ਸਰਕਾਰੀ ਦਫ਼ਤਰਾਂ ਚ ਫੈਲਿਆ ਭ੍ਰਿਸ਼ਟਾਚਾਰ ਅਤੇ ਥਾਣਿਆਂ ਚ ਗੈਰ ਕਾਂਗਰਸੀ ਸਿਆਸੀ ਪਾਰਟੀਆਂ ਵਿੱਚ ਸ਼ਰੇਆਮ ਧੱਕੇਸ਼ਾਹੀ ਹੋ ਰਹੀਆਂ ਹਨ ।ਉਨ੍ਹਾਂ ਕਿਹਾ ਕਿ ਕੈਪਟਨ ਦੇ ਰਾਜ ਵਿੱਚ ਹਰ ਵਰਗ ਦੇ ਲੋਕ ਘੁੱਟਣ ਮਹਿਸੂਸ ਕਰ ਰਹੇ ਹਨ।