ਨਵੀਂ ਦਿੱਲੀ, ਸਮਾਜ ਵੀਕਲੀ: ਪੰਜਾਬ ਕਾਂਗਰਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਚਲ ਰਿਹਾ ਵਿਵਾਦ ਸੁਲਝਾਉਣ ਦੇ ਯਤਨ ਤੇਜ਼ ਹੋ ਗੲੇ ਹਨ। ਇਸ ਤਹਿਤ ਅੱਜ ਪੰਜਾਬ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਤੇ ਹੋਰ ਸੀਨੀਅਰੀ ਕਾਂਗਰਸੀ ਆਗੂਆਂ ਵਲੋਂ ਦਿੱਲੀ ਵਿਚ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਇਹ ਵੀ ਚਰਚੇ ਹਨ ਕਿ ਪੰਜਾਬ ਵਿਚ ਦੋ ਉਪ ਮੁੱਖ ਮੰਤਰੀ ਲਾਏ ਜਾ ਸਕਦੇ ਹਨ ਪਰ ਇਸ ਸਬੰਧੀ ਅੰਤਿਮ ਫੈਸਲਾ ਸਾਰੇ ਵਿਧਾਇਕਾਂ ਦੀ ਫੀਡਬੈਕ ਲੈਣ ਤੋਂ ਬਾਅਦ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਸਨਮਾਨਯੋਗ ਵਾਪਸੀ ਚਾਹੁੰਦੇ ਹਨ ਜਿਸ ਕਰ ਕੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਮਿਲ ਸਕਦਾ ਹੈ।
ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿਚ ਮੁੱਖ ਮੰਤਰੀ ਨੂੰ ਬਦਲਣ ਦਾ ਕੋਈ ਵੀ ਮੁੱਦਾ ਸ਼ਾਮਲ ਨਹੀਂ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਕੈਪਟਨ-ਸਿੱਧੂ ਵਿਵਾਦ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਸੀ ਜਿਸ ਵਿਚ ਸੋਨੀਆ ਗਾਂਧੀ ਦੇ ਵਿਸ਼ਵਾਸਪਾਤਰ ਮਲਿਕਾਅਰਜੁਨ ਖੜਗੇ, ਹਰੀਸ਼ ਰਾਵਤ ਤੇ ਜੇ ਪੀ ਅਗਰਵਾਲ ਸ਼ਾਮਲ ਹਨ ਜਿਨ੍ਹਾਂ ਵਲੋਂ ਵਿਧਾਇਕਾਂ ਤੋਂ ਤਿੰਨ ਦਿਨ ਫੀਡਬੈਕ ਲਈ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly