ਕੈਬਨਿਟ ਵਜ਼ੀਰਾਂ ਵੱਲੋਂ ਮੁਤਵਾਜ਼ੀ ਜਥੇਦਾਰ ਅੱਗੇ ਪੇਸ਼ ਹੋਣ ਤੋਂ ਇਨਕਾਰ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਦੋ ਕੈਬਨਿਟ ਵਜ਼ੀਰਾਂ ਅਤੇ ਤਿੰਨ ਵਿਧਾਇਕਾਂ ਨੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਕੈਬਨਿਟ ਵਜ਼ੀਰਾਂ ਅਤੇ ਵਿਧਾਇਕਾਂ ਨੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਗੇਂਦ ਪੂਰੀ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਾਲੇ ਵਿਚ ਸੁੱਟ ਦਿੱਤੀ ਹੈ।

ਚੇਤੇ ਰਹੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਨੂੰ ਸਮਾਪਤ ਕਰਨ ਲਈ ਮੰਗਾਂ ਮੰਨਣ ਦੇ ਦਿੱਤੇ ਭਰੋਸੇ ਉੱਤੇ ਪੰਜਾਬ ਸਰਕਾਰ ਵੱਲੋਂ ਕੋਈ ਅਮਲ ਨਾ ਕੀਤੇ ਜਾਣ ਨੂੰ ਲੈ ਕੇ ਕਾਂਗਰਸੀ ਵਜ਼ੀਰਾਂ ਤੇ ਵਿਧਾਇਕਾਂ ਨੂੰ ਤਲਬ ਕੀਤਾ ਸੀ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਤੋਂ ਇਲਾਵਾ ਹਰਿਮੰਦਰ ਸਿੰਘ ਗਿੱਲ ਤੇ ਕੁਲਬੀਰ ਸਿੰਘ ਜ਼ੀਰਾ ਨੇ ਸ੍ਰੀ ਮੰਡ ਨੂੰ ਪੱਤਰ ਭੇਜਿਆ ਹੈ, ਜਿਸ ’ਚ ਇਨ੍ਹਾਂ ਆਗੂਆਂ ਨੇ ਪੇਸ਼ ਹੋਣ ਤੋਂ ਇਨਕਾਰ ਕੀਤਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੀਂਹ ਕਾਰਨ ਸਮੱਸਿਆਵਾਂ ’ਚ ਘਿਰੇ ਚੰਡੀਗੜ੍ਹੀਏ
Next articleਬਿਜਲੀ ਦਾ ਨਿੱਜੀਕਰਨ: ਐਮੀਨੈਂਟ ਪਾਵਰ ਨੇ ਦਿੱਤੀ ਸਭ ਤੋਂ ਉੱਚੀ 871 ਕਰੋੜ ਦੀ ਬੋਲੀ