ਕੋਟਕਪੂਰਾ ਗੋਲੀ ਕਾਂਡ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੁਹਾਲੀ ’ਚ ਹੋਵੇਗੀ ਪੁੱਛ-ਪੜਤਾਲ, ਸਿਟ ਨੇ 16 ਜੂਨ ਨੂੰ ਤਲਬ ਕੀਤਾ

ਮੁਹਾਲੀ (ਸਮਾਜ ਵੀਕਲੀ): ਬਰਗਾੜੀ ਸਮੇਤ ਹੋਰ ਵੱਖ-ਵੱਖ ਥਾਵਾਂ ਉੱਤੇ ਬੇਅਦਬੀ ਦੀਆਂ ਘਟਨਾ ਤੋਂ ਬਾਅਦ ਸਾਲ 2015 ਵਿੱਚ ਕੋਟਕਪੂਰਾ ਵਿੱਚ ਪੁਲੀਸ ਵੱਲੋਂ ਕੀਤੀ ਗਈ ਫਾਇਰਿੰਗ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਕਮੇਟੀ (ਸਿਟ) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਤਲਬ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸ੍ਰੀ ਬਾਦਲ ਨੂੰ ਸਿਟ ਨੇ 16 ਜੂਨ ਲਈ ਸੰਮਨ ਭੇਜੇ ਗਏ ਹਨ।

ਇਸ ਦਿਨ ਉਨ੍ਹਾਂ ਨੂੰ ਸਵੇਰੇ 10.30 ਵਜੇ ਮੁਹਾਲੀ ਸਥਿਤ ਪੰਜਾਬ ਰਾਜ ਪਾਵਰਕੌਮ ਦੇ ਰੈਸਟ ਹਾਊਸ ਵਿੱਚ ਸਿਟ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਵੀ ਸੀਨੀਅਰ ਆਈਪੀਐੱਸ ਅਧਿਕਾਰੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਜਾਂਚ ਟੀਮ ਵੱਲੋਂ ਪਿਛਲੇ ਸਾਲ 16 ਨਵੰਬਰ ਨੂੰ ਪ੍ਰਕਾਸ਼ ਸਿੰਘ ਬਾਦਲ ਤੋਂ ਇਸ ਮਾਮਲੇ ਵਿੱਚ ਪੁੱਛ ਪੜਤਾਲ ਕੀਤੀ ਗਈ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਾਲੀ ਦਲ ਤੇ ਬੀ ਐਸ ਪੀ ਦੇ ਗੱਠਜੋੜ ਦੀ ਖੁਸ਼ੀ ’ਚ ਵਰਕਰਾਂ ਪਾਏ ਭੰਗੜੇ
Next articleਰਾਜਸਥਾਨ ’ਚ ਕਾਂਗਰਸ ਸਰਕਾਰ ਆਪਣੇ ਵਿਧਾਇਕਾਂ ਦੇ ਫੋਨ ਟੈਪ ਕਰ ਰਹੀ ਹੈ: ਕਾਂਗਰਸੀ ਵਿਧਾਇਕ