ਕੋਰੇਗਾਓਂ ਮਾਮਲਾ: ਨਵਲੱਖਾ ਦੀ ਅੰਤਰਿਮ ਰਾਹਤ ਵਧਾਈ

ਸੁਪਰੀਮ ਕੋਰਟ ਨੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ’ਚ ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨ ਗੌਤਮ ਨਵਲੱਖਾ ਦੀ ਗ੍ਰਿਫ਼ਤਾਰੀ ਤੋਂ ਰਾਹਤ ’ਚ 15 ਅਕਤੂਬਰ ਤੱਕ ਵਾਧਾ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਨਾਲ ਹੀ ਮਹਾਰਾਸ਼ਟਰ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਦੌਰਾਨ ਗੌਤਮ ਨਵਲੱਖਾ ਖ਼ਿਲਾਫ਼ ਇਕੱਠੀ ਕੀਤੀ ਸਮੱਗਰੀ ਨੂੰ ਵੀ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਨਵਲੱਖਾ ਨੇ ਬੰਬਈ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਖ਼ਿਲਾਫ਼ ਅਪੀਲ ਦਾਇਰ ਕੀਤੀ ਸੀ ਜਿਸ ’ਚ ਉਸ ਖ਼ਿਲਾਫ਼ ਦਾਇਰ ਐੱਫਆਈਆਰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਜਸਟਿਸ ਅਰੁਣ ਮਿਸ਼ਰਾ ਤੇ ਦੀਪਕ ਗੁਪਤਾ ’ਤੇ ਅਧਾਰਤ ਬੈਂਚ ਨੇ ਨਵਲੱਖਾ ਦੀ ਅਪੀਲ ਸੁਣਵਾਈ ਲਈ ਮਨਜ਼ੂਰ ਕਰਦਿਆਂ ਇਸ ਦੀ ਅਗਲੀ ਸੁਣਵਾਈ 15 ਅਕਤੂਬਰ ਨੂੰ ਰੱਖ ਦਿੱਤੀ ਹੈ।
ਜ਼ਿਕਰਯੋਗ ਹੈ ਕਿ 13 ਸਤੰਬਰ ਨੂੰ ਬੰਬਈ ਹਾਈ ਕੋਰਟ ਨੇ ਕੋਰੇਗਾਓਂ-ਭੀਮਾ ਕੇਸ ’ਚ ਨਵਲੱਖਾ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਅਦਾਲਤ ਨੇ ਉਸ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਉਸ ਨੂੰ ਗ੍ਰਿਫ਼ਤਾਰੀ ਤੋਂ ਤਿੰਨ ਹਫ਼ਤਿਆਂ ਦੀ ਰਾਹਤ ਦੇ ਦਿੱਤੀ ਸੀ।

Previous articleਪੰਜਾਬ ਤੋਂ ਮਿਲੇ ਹਥਿਆਰਾਂ ਦੀ ਜਾਂਚ ਐੱਨਆਈਏ ਹਵਾਲੇ
Next article14 injured in Anantnag grenade explosion