ਕੋਰੋਨਾ ਵਾਇਰਸ ਨੂੰ ਠੱਲ ਪਾਉਣ ਲਈ ਸਹਾਈ ਸਾਬਤ ਹੋਵੇਗਾ ‘ਕੋਵਾ ਐਪ’

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਕੋਰੋਨਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਖ਼ਿਲਾਫ਼ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ…

 ਹੁਸ਼ਿਆਰਪੁਰ (ਹਰਜਿੰਦਰ ਛਾਬੜਾ) ਪਤਰਕਾਰ 9592282333

(ਸਮਾਜਵੀਕਲੀ): ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਖ਼ਿਲਾਫ਼ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ‘ਮਿਸ਼ਨ ਫ਼ਤਹਿ’ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਤਾਂ ਜੋ ਸੂਬਾ ਵਾਸੀਆਂ ਨੂੰ ਜਾਗੂਰਕ ਕਰਕੇ ਕੋਰੋਨਾ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਗਰੂਕਤਾ ਮੁਹਿੰਮ ਤਹਿਤ ‘ਕੋਵਾ ਐਪ’ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਤੇ ਇਹ ਐਪ ਵਾਇਰਸ ਨੂੰ ਠੱਲ ਪਾਉਣ ‘ਚ ਸਹਾਈ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਲਈ ਕੋਵਾ ਐਪ ਡਾਊਨਲੋਡ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਐਪ ਰਾਹੀਂ ਸਿਹਤ ਸਬੰਧੀ ਜਾਣਕਾਰੀ ਪ੍ਰਰਾਪਤ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੇ ਪ੍ਰਰੋਟੋਕਾਲ ਮੁਤਾਬਕ ਜਿੱਥੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਹਰ ਵਿਅਕਤੀ ਨੂੰ 14 ਦਿਨਾਂ ਲਈ ਇਕਾਂਤਵਾਸ ਕੀਤਾ ਜਾ ਰਿਹਾ ਹੈ, ਉਥੇ ਕੋਵਾ ਐਪ ਡਾਊਨਲੋਡ ਵੀ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕੋਰੋਨਾ ਖ਼ਿਲਾਫ਼ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਕੋਰੋਨਾ ਪਾਜ਼ੇਟਿਵ ਵਿਅਕਤੀ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹਾਟ ਸਪਾਟ ਏਰੀਆ, ਕੰਟੇਨਮੈਂਟ ਜ਼ੋਨ ਤੇ ਕੋਰੋਨਾ ਸਬੰਧੀ ਤਾਜ਼ਾ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਵਾ ਐਪ ਵਿਚ ਚੈਟ ਕਰਨ ਦੀ ਆਪਸ਼ਨ ਵੀ ਹੈ ਅਤੇ ਇਸ ਰਾਹੀਂ ਮਾਹਿਰ ਡਾਕਟਰਾਂ ਕੋਲੋਂ ਸਿਹਤ ਸਬੰਧੀ ਸਵਾਲ ਵੀ ਪੁੱਛੇ ਜਾ ਸਕਦੇ ਹਨ।
ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਜਾਗੂਰਕਤਾ ਮੁਹਿੰਮ ਤਹਿਤ ‘ਮਿਸ਼ਨ ਫ਼ਤਹਿ’ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਲੋਕ ਲਹਿਰ ਪੈਦਾ ਕਰਕੇ ਇਸ ਮਹਾਂਮਾਰੀ ਤੋਂ ਨਿਜ਼ਾਤ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਜਨਤਾ ਦੇ ਯੋਗਦਾਨ ਨਾਲ ਹੀ ‘ਮਿਸ਼ਨ’ ਸਫਲ ਹੋ ਸਕਦਾ ਹੈ, ਇਸ ਲਈ ਖੁਦ ਜਾਗਰੂਕ ਹੋਕੇ ਦੂਜਿਆਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਮਾਜਿਕ ਦੂਰੀ, ਮਾਸਕ ਦੀ ਵਰਤੋਂ ਅਤੇ ਵਾਰ-ਵਾਰ ਹੱਥ ਧੋਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।
Previous articleਮੁੱਢਲਾ ਸਿਹਤ ਕੇਂਦਰ ਮਹਿਤਪੁਰ ਚ ਲਗਾਇਆ ਕਰੋਨਾ ਜਾਂਚ ਕੈਂਪ
Next articleਪੰਜਾਬ ”ਚ ਸਕੂਲ ਫੀਸਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ