ਕੋਵਿਡ ਸਬੰਧੀ ਸਿਵਲ ਸਰਜਨ ਵੱਲੋਂ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

ਫੋਟੋ ਕੈਪਸ਼ਨ-ਕਪੂਰਥਲਾ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ ਸੁਰਿੰਦਰ ਕੁਮਾਰ।
• ਵੱਧ ਤੋਂ ਵੱਧ ਟੈਸਟਿੰਗ ਦੇ ਨਿਰਦੇਸ਼
ਕਪੂਰਥਲਾ (ਹਰਜੀਤ ਸਿੰਘ ਵਿਰਕ)- ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਕੁਮਾਰ ਵੱਲੋਂ ਕੋਵਿਡ ਦੀ ਰੋਕਥਾਮ ਸਬੰਧੀ  ਸਮੂਹ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਇਸ ਮਹਾਂਮਾਰੀ ਨਾਲ ਨਿਪਟਣ ਲਈ ਰਲ ਕੇ ਕੰਮ ਕੀਤਾ ਜਾਏ ।ਸਿਵਲ ਸਰਜਨ ਵੱਲੋਂ ਇਸ ਮੌਕੇ ਗੰਭੀਰ ਬਿਮਾਰੀਆਂ ਤੋਂ ਪੀੜਤਾਂ ਦੀ ਟੈਸਟਿੰਗ, ਫਤਹਿ ਕਿੱਟਾਂ ਦੀ ਵੰਡ ਤੇ ਮੌਤ ਦਰ ਬਾਰੇ ਚਰਚਾ ਕੀਤੀ ਗਈ। ਉਨਾਂ ਕਿਹਾ ਕਿ  ਕੋਵਿਡ ਦੇ ਸੰਬੰਧ ਵਿਚ ਕਿਸੇ ਵੀ ਕੰਮ ਵਿਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵੱਧ ਤੋਂ ਵੱਧ ਕੋਰੋਨਾ ਟੈਸਟ ਕਰਵਾਏ ਜਾਣ ‘ਤੇ ਵੀ ਜ਼ੋਰ ਦਿੱਤਾ ਗਿਆ ਤਾਂ ਕਿ ਸਮਾਂ ਰਹਿੰਦਿਆਂ ਇਸ ਮਹਾਂਮਾਰੀ ‘ਤੇ ਕਾਬੂ ਪਾਇਆ ਜਾ ਸਕੇ । ਉਨਾਂ ਕੋਰੋਨਾ ਫਤਹਿ ਮੁਹਿੰਮ ਵੈਨ ਬਾਰੇ ਵੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਰਕਾਰ ਵੱਲੋਂ ਕੋਵਿਡ ਜਾਗਰੂਕਤਾ ਹਿੱਤ ਭੇਜੀ ਗਈ ਵੈਨ 24 ਦਸੰਬਰ ਤੱਕ ਜਿਲੇ ਵਿਚ ਰਹੇਗੀ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲਾ ਸਿਹਤ ਅਫਸਰ ਡਾ.ਕੁਲਜੀਤ ਸਿੰਘ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ, ਡਾ. ਸੰਦੀਪ ਭੋਲਾ,  ਡਾ. ਰਾਜੀਵ ਭਗਤ, ਡਾ. ਨਵਪ੍ਰੀਤ ਕੌਰ, ਡਾ. ਸੁਖਵਿੰਦਰ ਕੌਰ ਤੇ ਹੋਰ ਹਾਜ਼ਰ ਸਨ।
Previous articleਬੋਲੀਆਂ …..
Next articleਭਾਰਤੀ ਸੈਨਾ ਲਈ ਭਰਤੀ ਰੈਲੀ 4 ਜਨਵਰੀ ਤੋਂ – ਸੀ ਪਾਇਟ ਕੇਂਦਰ ਵਿਖੇ ਦਿੱਤੀ ਜਾਵੇਗੀ ਮੁਫਤ ਸਿਖਲਾਈ