ਕੋਵਿਡ-19 ਬਾਰੇ ਸੂਚਨਾਵਾਂ ਦਾ ਪ੍ਰਸਾਰ ਨਾ ਰੋਕਿਆ ਜਾਵੇ ਤੇ ਸਰਕਾਰ ਆਪਣੇ ਨਾਗਰਿਕਾਂ ਦੀ ਆਵਾਜ਼ ਸੁਣੇ: ਸੁਪਰੀਮ ਕੋਰਟ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਕੋਵਿਡ-19 ਬਾਰੇ ਸੂਚਨਾਵਾਂ ਦੇ ਪ੍ਰਸਾਰ ’ਤੇ ਕੋਈ ਰੋਕ ਨਹੀਂ ਹੋਣੀ ਚਾਹੀਦੀ। ਸਰਵਉੱਚ ਅਦਾਲਤ ਨੇ ਕਿਹਾ ਕਿ ਕੋਵਿਡ-19 ਸਬੰਧੀ ਸੂਚਨਾਵਾਂ ’ਤੇ ਰੋਕ ਅਦਾਲਤ ਦੀ ਤੌਹੀਨ ਮੰਨੀ ਜਾਵੇਗੀ। ਇਸ ਸਬੰਧੀ ਪੁਲੀਸ ਡੀਜੀਪੀਜ਼ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਕੇਂਦਰ ਨੂੰ ਕਿਹਾ ਕਿ ਸੂਚਨਾਵਾਂ ਦਾ ਖੁੱਲ੍ਹਾ ਪ੍ਰਵਾਹ ਹੋਣਾ ਚਾਹੀਦਾ ਹੈ, ਸਾਨੂੰ ਆਪਣੇ ਨਾਗਰਿਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ।

ਅਦਾਲਤ ਨੇ ਕਿਹਾ ਕਿ ਇਸ ਬਾਰੇ ਪਹਿਲਾਂ ਹੀ ਰਾਇ ਨਾ ਬਣਾਈ ਜਾਵੇ ਕਿ ਨਾਗਰਿਕਾਂ ਵੱਲੋਂ ਇੰਟਰਨੈੱਟ ’ਤੇ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਗਲਤ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਹਾਲਾਤ ਐਨੇ ਜ਼ਿਆਦਾ ਗੰਭੀਰ ਹਨ ਕਿ ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਵੀ ਹਸਪਤਾਲਾਂ ਵਿੱਚ ਬੈੱਡ ਨਹੀਂ ਮਿਲ ਰਹੇ। ਇਸ ਲਈ ਹੋਸਟਲਾਂ, ਮੰਦਰਾਂ, ਗਿਰਜਾਘਰਾਂ ਤੇ ਹੋਰ ਥਾਵਾਂ ਨੂੰ ਕਰੋਨਾ ਕੇਅਰ ਸੈਂਟਰਾਂ ਵਿੱਚ ਤਬਦੀਲ ਕੀਤਾ ਜਾਵੇ। ਕਰੋਨਾ ਦੇ ਟੀਕਿਆਂ ਤੋਂ ਗਰੀਬਾਂ ਨੂੰ ਵਾਂਝਾ ਨਾ ਰੱਖਿਆ ਜਾਵੇ ਤੇ ਇਸ ਇਸ ਲਈ ਕੌਮੀ ਟੀਕਾਕਰਨ ਮੁਹਿੰਮ ਚਲਾਈ ਜਾਵੇ।

 

 

Download and Install ‘Samaj Weekly’ App
https://play.google.com/store/apps/details?id=in.yourhost.samajweekly

Previous articleਪਟਿਆਲਾ: ਐਕਸਪ੍ਰੈੱਸ ਹਾਈਵੇਅ ਖ਼ਿਲਾਫ਼ ਕਿਸਾਨਾਂ ਨੇ ਪੁਲੀਸ ਬੈਰੀਕੇਡਾਂ ਨੂੰ ਤੋੜ ਕੇ ਕੈਪਟਨ ਦੇ ਮਹਿਲ ਨੂੰ ਘੇਰਿਆ
Next articleਦੇਸ਼ ’ਚ ਕਰੋਨਾ ਦੀ ਦੂਜੀ ਲਹਿਰ ਫ਼ੈਲਣ ਤੋਂ ਬਾਅਦ ਹੁਣ ਸਰਕਾਰ ਜਾਗੀ: ਮੋਦੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਬੈਠਕ ਅੱਜ