ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕੌਂਸਲ ਆਫ ਜੂਨੀਅਰ ਇੰਜੀਨੀਅਰ ਸਰਕਲ ਕਪੂਰਥਲਾ ਵੱਲੋਂ ਸਰਕਲ ਪ੍ਰਧਾਨ ਇੰਜੀਨੀਅਰ ਗਰਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਸਬ ਸਟੋਰ ਕਪੂਰਥਲਾ ਵਿਖੇ ਹੋਈ ਮੀਟਿੰਗ ਵਿੱਚ ਹਾਜ਼ਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਅਹੁਦੇਦਾਰਾਂ ਦੀ ਹਾਜ਼ਰੀ ਦੌਰਾਨ ਕੌਂਸਲ ਦੇ ਸਰਕਲ ਪ੍ਰਧਾਨ ਇੰਜੀਨੀਅਰ ਗੱਲਾਂ ਸਿੰਘ ਬਾਜਵਾ ਨੇ ਆਖਿਆ ਕਿ ਸਟੇਟ ਕਮੇਟੀ ਦੇ ਸ਼ਰਮਸਾਰ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਉਹ 16 ਜਨਵਰੀ ਨੂੰ ਜੋਨਲ ਕਮੇਟੀ ਨਾਲ ਕਿਸਾਨਾਂ ਵੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹੋਏ ਅੰਦੋਲਨ ਵਿਚ ਵੱਧ-ਚੜ੍ਹ ਕੇ ਸ਼ਾਮਲ ਵੀ ਹੋਣਗੇ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਭਰ ਦੇ ਕਿਸਾਨਾਂ ਵੱਲੋਂ ਚੱਲ ਰਹੇ ਸੰਘਰਸ਼ ਨੂੰ ਖਤਮ ਕਰਨ ਲਈ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਮੰਨੇ ,ਅਤੇ ਜਿਨ੍ਹਾਂ ਖੇਤੀਬਾੜੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਨੂੰ ਬਿਨਾਂ ਸ਼ਰਤ ਵਾਪਸ ਵੀ ਲਵੇ। ਇਸ
ਵਿਚਾਰ ਵਟਾਂਦਰਾ ਮੀਟਿੰਗ ਵਿੱਚ ਸ਼ਾਮਲ ਇੰਜ. ਬਲਵੀਰ ਸਿੰਘ ਧਾਰੋਵਾਲੀ,ਇੰਜ. ਕ੍ਰਿਸ਼ਨ ਲਾਲ ਏ.ਏ. ਈ , .ਇੰਜੀਨੀਅਰ ਜਸਬੀਰ ਸਿੰਘ ਬਸਰਾ, ਇੰਜ . ਤਰਲੋਕ ਸਿੰਘ, ਅਤੇ ਇੰਜ. ਸਲਵਿੰਦਰ ਸਿੰਘ ਆਦਿ ਨੇ ਕਿਹਾ ਕਿ ਉਹ ਸਟੇਟ ਕਮੇਟੀ ਦੇ ਸੱਦੇ ਤੇ 16 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣਗੇ ।