ਕੌਮੀ ਸੁਰੱਖਿਆ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ: ਰਾਜਨਾਥ ਸਿੰਘ

ਨਵੀਂ ਦਿੱਲੀ (ਸਮਾਜ ਵੀਕਲੀ) : 

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕੌਮੀ ਸੁਰੱਖਿਆ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਇਹ ਗੱਲ ਅੱਜ ਇੱਥੇ ਡਿਫੈਂਸ ਅਕਾਂਊਂਟਸ ਡਿਪਾਰਟਮੈਂਟ (ਡੀਏਡੀ) ਦੇ 275ਵੇਂ ਸਾਲਾਨਾ ਸਮਾਗਮ ਦੌਰਾਨ ਕਈ ਡਿਜੀਟਲ ਪੇਸ਼ਕਦਮੀਆਂ ਦੀ ਸ਼ੁਰੂਆਤ ਕਰਦਿਆਂ ਆਖੀ। ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਰਾਜਨਾਥ ਸਿੰਘ ਨੇ ਕਿਹਾ, ‘‘ਕੌਮੀ ਸੁਰੱਖਿਆ ਨੂੰ ਮਜ਼ਬੂਤ ਬਣਾਉਣਾ ਸ਼ੁਰੂ ਤੋਂ ਹੀ ਸਾਡੀ ਪਹਿਲੀ ਤਰਜੀਹ ਹੈ। ਸਾਲ 2022-23 ਵਿੱਚ ਰੱਖਿਆ ਮੰਤਰਾਲੇ ਨੂੰ ਅਲਾਟ 5.25 ਲੱਖ ਕਰੋੜ ਰੁਪਏ ਇਸ ਸੰਕਲਪ ਦਾ ਪ੍ਰਤੱਪ ਸਬੂਤ ਹਨ। ਡੀਏਡੀ ਇਸ ਕੋਸ਼ਿਸ਼ ਵਿੱਚ ਅਹਿਮ ਰੋਲ ਨਿਭਾਅ ਰਿਹਾ ਹੈ।’’

ਉਨ੍ਹਾਂ ਇਹ ਵੀ ਕਿਹਾ, ‘‘ਡੀਏਡੀ ਵੱਲੋਂ ਤੇਜ਼ੀ ਨਾਲ ਫੈਸਲੇ ਲੈ ਕੇ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਕਿਉਂਕਿ ਦੇਰੀ ਨਾਲ ਸਿਰਫ਼ ਸਮੇਂ ਤੇ ਪੈਸੇ ਦਾ ਹੀ ਨੁਕਸਾਨ ਨਹੀਂ ਹੁੰਦਾ ਸਗੋਂ ਟਾਕਰੇ ਸਬੰਧੀ ਦੇਸ਼ ਦੀਆਂ ਤਿਆਰੀਆਂ ’ਤੇ ਮਾੜਾ ਅਸਰ ਪੈਂਦਾ ਹੈ।’’ ਬਿਆਨ ਮੁਤਾਬਕ ਇਸ ਮੌਕੇ ਉਨ੍ਹਾਂ ਨੇ ‘ਸਪਰਸ਼’, ਡੀਟੀਐੱਸ, ‘ਦਰਪਣ’, ‘ਡੀਸੀਪੀਐੱਸ’ ਅਤੇ ‘ਡੀਏਐੱਚਆਰਐੱਮ’ ਡਿਜੀਟਲ ਐਪ/ਪ੍ਰਣਾਲੀਆਂ ਦੀ ਸ਼ੁਰੂਆਤ ਕੀਤੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleMan stabbed to death in North-East Delhi, heavy police force deployed in the area
Next articleਕੇਂਦਰ ਨੇ ਪੈਟਰੋਲ ਤੇ ਡੀਜ਼ਲ ’ਤੇ ਵਾਧੂ ਉਤਪਾਦ ਕਰ ਲਾਗੂ ਕਰਨ ਦਾ ਫ਼ੈਸਲਾ ਟਾਲਿਆ