ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਕਿਹਾ ਕਿ ਕੰਟਰੋਲ ਰੇਖਾ ਦੇ ਨਾਲ ਹਾਲਾਤ ਕਦੇ ਵੀ ਵਿਗੜ ਸਕਦੇ ਹਨ ਅਤੇ ਦੇਸ਼ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਦਾ ਇਹ ਬਿਆਨ ਜੰਮੂ ਕਸ਼ਮੀਰ ’ਚ ਧਾਰਾ 370 ਹਟਾਏ ਜਾਣ ਦੇ ਬਾਅਦ ਤੋਂ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਉਲੰਘਣਾ ਦੇ ਮਾਮਲਿਆਂ ’ਚ ਹੋਏ ਵਾਧੇ ਦੇ ਮੱਦੇਨਜ਼ਰ ਆਇਆ ਹੈ। ਜਨਰਲ ਰਾਵਤ ਨੇ ਕਿਹਾ ਕਿ ਕੰਟਰੋਲ ਰੇਖਾ ਦੇ ਨਾਲ ਹਾਲਾਤ ਕਦੇ ਵੀ ਵਿਗੜ ਸਕਦੇ ਹਨ। ਸਾਨੂੰ ਇਸ ਲਈ ਤਿਅਰ ਰਹਿਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਨੇ ਲੋਕ ਸਭਾ ’ਚ ਦੱਸਿਆ ਸੀ ਕਿ ਅਗਸਤ 2019 ਤੋਂ ਅਕਤੂਬਰ ਤੱਕ ਉਲੰਘਣਾ ਦੇ 950 ਮਾਮਲੇ ਹਨ। -ਪੀਟੀਆਈ
INDIA ਕੰਟਰੋਲ ਰੇਖਾ ਦੇ ਨਾਲ ਹਾਲਾਤ ਕਦੇ ਵੀ ਵਿਗੜ ਸਕਦੇ ਨੇ: ਫ਼ੌਜ ਮੁਖੀ