ਕੰਪਿਊਟਰ ਅਧਿਆਪਕ ਯੂਨੀਅਨ ਕੋਰ ਕਮੇਟੀ ਦੀ ਹੋਈ ਮੀਟਿੰਗ

13 ਜਨਵਰੀ ਦੀ ਮੀਟਿੰਗ ਚ, ਮਸਲੇ ਨਾ ਹੱਲ ਹੋਣ ਦੀ ਸੂਰਤ ਚ 17 ਜਨਵਰੀ ਨੂੰ ਸਿੱਖਿਆ ਮੰਤਰੀ ਤੇ ਹਲਕੇ ਚ ਰੈਲੀ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਕੰਪਿਊਟਰ ਅਧਿਆਪਕ ਯੂਨੀਅਨ ਕਪੂਰਥਲਾ (ਸੁਲਤਾਨਪੁਰ ਲੋਧੀ) ਦੀ ਇੱਕ ਮੀਟਿੰਗ ਜੱਥੇਬੰਦੀ ਦੇ ਸਰਪ੍ਰਸਤ ਜਸਪਾਲ ਸਿੰਘ ਅਗਵਾਈ ਅਤੇ ਬਾਲਕ ਪਰਧਾਨ ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੁਲਤਾਨਪੁਰ ਲੋਧੀ ਵਿਖੇ ਹੋਈ। ਮੀਟਿੰਗ ਵਿੱਚ ਜੱਥੇਬੰਦੀ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਅਗਲੀ ਰੁਪ ਰੇਖਾ ਤੇ ਵਿਚਾਰ ਚਰਚਾ ਕੀਤੀ ਗਈ।

ਹਾਜਰ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਜਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਕਿਹਾ ਕੇ ਜੱਥੇਬੰਦੀ ਵਲੋਂ 9 ਜਨਵਰੀ ਨੂੰ ਸਿੱਖਿਆ ਮੰਤਰੀ ਤੇ ਹਲਕੇ ਚ ਰੱਖੀ ਗਈ ਸੁਬਾ ਪੱਧਰੀ ਰੈਲੀ ਨੂੰ ਧਿਆਨ ਚ ਰੱਖਦੇ ਹੋਏ 13 ਜਨਵਰੀ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ ਉਹਨਾਂ ਕਿਹਾ ਕੇ ਜੇਕਰ 13 ਜਨਵਰੀ ਦੀ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਚ ਟਾਲ ਮਟੋਲ ਦੀ ਨੀਤੀ ਅਪਣਾਈ ਗਈ ਤਾਂ 17 ਜਨਵਰੀ ਨੂੰ ਸਿੱਖਿਆ ਮੰਤਰੀ ਤੇ ਹਲਕੇ ਵਿੱਚ ਸੁਬਾ ਪੱਧਰੀ ਰੈਲੀ ਕਰਕੇ ਜੋਰਦਾਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਿਸ ਵਿੱਚ ਪੰਜਾਬ ਦੇ 7000 ਦੇ ਕਰੀਬ ਕੰਪਿਊਟਰ ਅਧਿਆਪਕ ਆਪਣੇ ਪਰਿਵਾਰ ਸਮੇਤ ਭਾਗ ਲੈਣਗੇ। ਇਸ ਮੌਕੇ ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ,ਸੁਰਜੀਤ ਸਿੰਘ ਹਾਜਰ ਸਨ।

Previous articleਬੀ ਕੇ ਯੂ ਰਾਜੇਵਾਲ ਹੁਸ਼ਿਆਰਪੁਰ ਨੇ ਬਲਾਕ -1 ਦਾ ਪ੍ਰਧਾਨ ਕੀਤਾ ਨਿਯੁਕਤ
Next articleਅਜ਼ੋਕਾ ਦੌਰ