ਕੱਚੇ ਅਧਿਆਪਕਾਂ ਵੱਲੋਂ ਕੈਪਟਨ ਦੀ ਕੋਠੀ ਵੱਲ ਕੂਚ, ਚੰਡੀਗੜ੍ਹ ਪੁਲੀਸ ਨੇ ਜਲ ਤੋਪਾਂ ਵਰਤੀਆਂ, ਅਧਿਆਪਕਾਂ ਨੇ ਜਲ ਤੋਪਾਂ ਦਾ ਮੂੰਹ ਮੋੜੇ

ਮੁਹਾਲੀ (ਸਮਾਜ ਵੀਕਲੀ): ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਮੰਗਲਵਾਰ ਨੂੰ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਉਧਰ ਪ੍ਸ਼ਾਸਨ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਕੱਚੇ ਅਧਿਆਪਕਾਂ ਨੇ ਗੁਪਤ ਐਕਸ਼ਨ ਕਰਦਿਆਂ ਅਚਾਨਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ।

ਹਾਲਾਂਕਿ ਮੁਹਾਲੀ ਪੁਲੀਸ ਨੇ ਵਾਈਪੀਐਸ ਚੌਕ ਨੇੜੇ ਬੈਰੀਕੇਡ ਲਗਾ ਕੇ ਕੱਚੇ ਅਧਿਆਪਕਾਂ ਨੂੰ ਰੋਕਣ ਦਾ ਯਤਨ ਕੀਤਾ ਪਰ ਉਹ ਪੁਲੀਸ ਰੋਕਾਂ ਤੋੜਦੇ ਹੋਏ ਚੰਡੀਗੜ੍ਹ ਵੱਲ ਅੱਗੇ ਵਧਦੇ ਗਏ ਅਤੇ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਦੇ ਬੈਰੀਕੇਡ ਵੀ ਤੋੜ ਦਿੱਤੇ। ਹਾਲਾਂਕਿ ਯੂਟੀ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕਰਕੇ ਅਧਿਆਪਕਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਗਈ ਪਰ ਅਧਿਆਪਕਾਂ ਨੇ ਪੁਲੀਸ ਵਾਹਨ ਉੱਤੇ ਚੜ੍ਹ ਕੇ ਜਲ ਤੋਪਾਂ ਦਾ ਮੂੰਹ ਦੂਜੇ ਪਾਸੇ ਮੋੜ ਦਿੱਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਅੱਗੇ ਵਧ ਗਏ। ਮਹਿਲਾ ਅਧਿਆਪਕਾਂ ਨੇ ਆਪਣੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ ਅਤੇ ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਸਿਧਾਣਾ ਅਤੇ ਜਸਵੰਤ ਸਿੰਘ ਪੰਨੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਮ੍ਰਿਤਸਰ: ਵੀਆਰ ਮਾਲ ਵੱਲੋਂ ਡੀਸੀ ਦੇ ਹੁਕਮਾਂ ਨੂੰ ਚੁਣੌਤੀ
Next articleRahul Gandhi says no meeting with Sidhu