ਕੱਲ੍ਹ ਦੇ ਕਾਦੀਆਂ ਧਰਨੇ ਲਈ ਆਸ਼ਾ ਵਰਕਰ ਯੂਨੀਅਨ ਦੀ ਹੰਗਾਮੀ ਮੀਟਿੰਗ

ਵੱਡੀ ਗਿਣਤੀ ਵਿਚ ਵਰਕਰ ਕਾਦੀਆਂ ਲਈ ਰਵਾਨਾ ਹੋਣਗੇ _ਬਲਵਿੰਦਰ)

ਹੁਸੈਨਪੁਰ (ਸਮਾਜ ਵੀਕਲੀ) (ਕੌੜਾ )-ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕੇਂਦਰੀ ਤਨਖਾਹ ਪੈਟਰਨ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਰੇਗੂਲਰ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਅਤੇ ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ 3 ਨਵੰਬਰ ਨੂੰ ਕਾਦੀਆਂ ਵਿੱਚ  ਕੀਤੇ ਜਾ ਰਹੇ ਵਿਸ਼ਾਲ ਰੋਸ ਮਾਰਚ ਅਤੇ ਧਰਨੇ ਦੀਆਂ ਤਿਆਰੀਆਂ ਨੂੰ ਲ਼ੈ ਕੇ ਆਸ਼ਾ ਵਰਕਰ ਯੂਨੀਅਨ ਦੀ ਹੰਗਾਮੀ ਮੀਟਿੰਗ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਹੇਠ ਆਤਮਾ ਸਿੰਘ  ਪਾਰਕ ਵਿਖੇ ਹੋਈ।

ਮੀਟਿੰਗ ਵਿੱਚ ਉਚੇਚੇ ਤੌਰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾਈ ਆਗੂ ਸੁਖਚੈਨ ਸਿੰਘ ਬੱਧਨ ਤੇ ਬਲਜੀਤ ਸਿੰਘ ਟਿੱਬਾ ਹਾਜ਼ਰ ਹੋਏ। ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਕੌਰ ਨੇ ਕਿਹਾ ਕਿ  ਆਸ਼ਾ ਵਰਕਰਾਂ ਨੂੰ ਨਿਗੁਣੀਆਂ ਜਿਹੀਆਂ ਤਨਖਾਹਾਂ ਦੇ ਕਿ ਸਰਕਾਰ ਵੱਲੋਂ ਸ਼ੋਸ਼ਨ ਕੀਤਾ ਜਾ ਰਿਹਾ ਹੈ। ਰੇਗੂਲਰ ਕਰਨ ਦੀ ਮੰਗ ਨੂੰ ਸਰਕਾਰ ਵੱਲੋਂ ਅਣਗੋਲਿਆਂ ਕੀਤਾ ਜਾ ਰਿਹਾ ਹੈ।ਇਸ ਮੌਕੇ  ਯੂਨੀਅਨ ਨੇ ਫੈਸਲਾ ਕੀਤਾ ਕਿ ਸੀ.ਬੈਕ ਪਰੋਫਾਰਮਾ ਆਨਲਾਈਨ ਕਰਨ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇ ਗਾ।

ਜੇ ਕਿਸੇ ਅਧਿਕਾਰੀ ਨੇ ਵਰਕਰਾਂ ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਵਿਰੁੱਧ ਮੋਰਚਾ ਖੋਲ੍ਹਿਆ ਜਾਵੇਗਾ।ਡੀ.ਐਮ.ਐਫ ਆਗੂ ਸੁਖਚੈਨ ਸਿੰਘ ਬੱਧਨ ਨੇ ਕਿਹਾ ਕਿ ਸੁਲਤਾਨ ਪੁਰ ਲੋਧੀ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਕਾਦੀਆਂ ਪਹੁੰਚਣਗੇ। ਇਸ ਮੌਕੇ ਰਾਜਵਿੰਦਰ ਕੌਰ, ਪ੍ਰੀਤ ਕੌਰ, ਸੁਖਰਾਜ ਕੌਰ, ਪਰਮਿੰਦਰ ਕੌਰ, ਰਾਜਵੰਤ ਕੌਰ, ਹਰਦੀਪ ਕੌਰ, ਬਲਜੀਤ ਕੌਰ, ਦਰਸ਼ਨਾਂ ਦੇਵੀ ਆਦਿ ਹਾਜ਼ਰ ਸਨ।

Previous articleजिले के समूह स्कूलों में अभिभावक अध्यापक मिलनी का आयोजन आज और कल
Next articleਪੱਥਰ ਕਲਮ ਤੇ ਰਾਹੀਂ