ਕੱਲ੍ਹ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਦਾ ਜਨਮ ਦਿਨ

ਸਾਰੀਆਂ ਪਾਰਟੀਆਂ ਦੇ ਆਗੂਆਂ ਅਤੇ ਲੋਕਾਂ ਵੱਲੋਂ ਕੀਤੇ ਜਾਣਗੇ ਸ਼ਰਧਾ ਦੇ ਫੁੱਲ ਭੇਂਟ

ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਸ਼ਹੀਦ ਊਧਮ ਸਿੰਘ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਦੀ ਮੀਟਿੰਗ ਪ੍ਰੋ ਚਰਨ ਸਿੰਘ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਹੋਈ ਮੀਟਿੰਗ ਵਿੱਚ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਸਬੰਧ ਵਿੱਚ 26 ਦਸੰਬਰ ਨੂੰ ਮਨਾਉਣ ਵਾਸਤੇ ਪ੍ਰੋਗਰਾਮ ਉਲੀਕਿਆ ਗਿਆ। ਜਾਣਕਾਰੀ ਦਿੰਦਿਆਂ ਪ੍ਰੋ ਚਰਨ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਸ਼ਹੀਦ ਦੇ ਬੁੱਤ ਤੇ ਹਾਰ ਪਾ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ ।

ਉਹਨਾਂ ਦੱਸਿਆ ਕਿ ਸਾਰੀਆਂ ਪਾਰਟੀਆਂ ਦੇ ਆਗੂਆਂ ਅਤੇ ਲੋਕਾਂ ਨੂੰ ਇਸ ਮੌਕੇ ਪੁੱਜਣ ਦਾ  ਖੁੱਲਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਸ਼ਹੀਦ ਦੇ ਜੀਵਨ ਤੇ ਉਹਨਾਂ ਵੱਲੋਂ ਦੇਸ਼ ਦੇ ਅਜ਼ਾਦੀ ਸੰਗਰਾਮ ਤੇ ਮਿਹਨਤ ਕਸ਼ ਕਿਸਾਨਾਂ ਦੇ ਘੋਲਾਂ ਵਿੱਚ ਪਾਏ ਹਿੱਸੇ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਮੀਟਿੰਗ ਵਿੱਚ ਵਕੀਲ ਰਜਿੰਦਰ ਸਿੰਘ ਰਾਣਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੋਮੀ ਨੇ ਦੇਸ਼ ਵਿੱਚ ਚੱਲ ਰਹੇ ਕਿਸਾਨ ਅੰਦਲੋਨ ਦੀ  ਪੁਰਜ਼ੋਰ ਹਿਮਾਇਤ ਵੀ ਕੀਤੀ ਜਾਵੇਗੀ ।

ਇਸ ਮੌਕੇ ਡਾ ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਨਰਿੰਦਰ ਸਿੰਘ ਸੋਨੀਆ ਸਰਪ੍ਰਸਤ ਸਾਹਿਤ ਸਭਾ ਅਤੇ ਪ੍ਰੈੱਸ ਕਲੱਬ  ਸੁਲਤਾਨਪੁਰ ਲੋਧੀ ਅਤੇ  ਸ਼ਿੰਗਾਰਾ ਸਿੰਘ ਐਡਵੋਕੇਟ ਸਕੱਤਰ ਕਲੱਬ ਸ਼ਹੀਦ ਊਧਮ ਸਿੰਘ, ਸੀਨੀਅਰ ਐਡਵੋਕੇਟ ਕੇਹਰ ਸਿੰਘ,  ਐਡਵੋਕੇਟ ਗੁਰਮੀਤ ਸਿੰਘ ਢਿੱਲੋਂ, ਵਿਕਰਮਜੀਤ ਸਿੰਘ ਐਡਵੋਕੇਟ, ਜਸਪਾਲ ਸਿੰਘ ਧੰਜੂ ਐਡਵੋਕੇਟ,  ਤਰੁਣ ਕੰਬੋਜ ਐਡਵੋਕੇਟ, ਸੁਰਿੰਦਰ ਸਿੰਘ ਬੱਬੂ ਪ੍ਰਧਾਨ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਬਲਵਿੰਦਰ ਸਿੰਘ ਲਾਡੀ ਚੇਅਰਮੈਨ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਚਰਨਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ

Previous articleFrench President welcomes post-Brexit trade deal
Next articleਇੱਕ ਕਿਲੋਮੀਟਰ ਸੜਕ ਤੇ ਬਣੇ 14 ਸਪੀਡ ਬ੍ਰੇਕਰ ਬਣੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ