ਖਰਲ ਕਲਾਂ ’ਚ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ ਜਨਮ ਦਿਵਸ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਡਾ. ਭੀਮ ਰਾਓ ਅੰਬੇਡਕਰ ਸਮਾਜ ਸੁਸਾਇਟੀ ਖਰਲ ਕਲਾਂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਜੀ ਦਾ 130ਵਾਂ ਜਨਮ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗਾਇਕ ਬਲਵਿੰਦਰ ਜੱਗਾ, ਤੀਰਥ ਨਕੋਦਰ, ਪ੍ਰਦੀਪ, ਗਾਇਕ ਸ਼ਮਾ ਸਿੰਘ ਅਤੇ ਗਾਇਕ ਸਰਬਜੀਤ ਫੁੱਲ ਨੇ ਬਾਬਾ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਰਚਨਾਵਾਂ ਗਾ ਕੇ ਹਾਜ਼ਰੀਨ ਨੂੰ ਸ਼ਰਸ਼ਾਰ ਕੀਤਾ।

ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਈ ਯੂਥ ਕਲੱਬਾਂ ਨੇ ਸ਼ਿਰਕਤ ਕੀਤੀ। ਅਮਰਜੀਤ ਸਿੰਘ ਅਤੇ ਬਹਾਦਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਸੁਖਚੈਨ ਖਰਲ ਨੇ ਨਿਭਾਈ। ਆਈ ਸੰਗਤ ਵਿਚ ਲੰਗਰ ਵਰਤਾਏ ਗਏ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੁੱਧੀਜੀਵੀਆਂ ਨੇ ਸਮਾਜ ਨੂੰ ਡਾ. ਅੰਬੇਡਕਰ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਕੀਤਾ ਲਾਮਬੰਦ
Next articleਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਨੂੰ ਸਦਮਾ ਪਤਨੀ ਦਾ ਦਿਹਾਂਤ