ਖ਼ੁਦਕੁਸ਼ੀਆਂ ਨਹੀ, ਸੰਘਰਸ਼ ਇਕੋ-ਇਕ ਹੱਲ, ਲੜਾਂਗੇ ਤੇ ਜਿੱਤਾਂਗੇ: ਕਿਸਾਨ ਨੇਤਾਵਾਂ ਦਾ ਸੰਦੇਸ਼

ਨਵੀਂ ਦਿੱਲੀ (ਸਮਾਜ ਵੀਕਲੀ) : ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੇਸ਼ ਭਰ ਦੇ ਕਿਸਾਨ ਸਾਥੀਆਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਦਿਆਂ ਸੰਘਰਸ਼ ਦਾ ਪੱਲਾ ਫੜਨ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਚਲਦੇ ਸੰਘਰਸ਼ ਦੌਰਾਨ ਬੀਤੇ ਕੁੱਝ ਦਿਨਾਂ ‘ਚ ਹੋਈਆਂ ਖ਼ੁਦਕੁਸ਼ੀਆਂ ਸਭ ਲਈ ਚਿੰਤਾ ਦਾ ਵਿਸ਼ਾ ਹੈ। ਸੰਘਰਸ਼ ਇੱਕੋ ਇੱਕ ਹੱਲ ਹੈ, ਸਾਡੇ ਸੰਘਰਸ਼ ਲੰਮੇ ਚੱਲ ਸਕਦੇ ਹਨ ਪਰ ਅਸੀਂ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦਿਆਂਗੇ।

ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਵਰਗਾ ਕਦਮ ਚੁੱਕਣਾ ਬੁਜ਼ਦਿਲੀ ਹੈ। ਕਿਸਾਨਾਂ ਨੇ ਆਪਣੇ ਇਸ ਅੰਦੋਲਨ ਦੌਰਾਨ ਜਿਹੜੇ ਹੌਸਲੇ ਦਾ ਸਬੂਤ ਦਿੱਤਾ ਹੈ ਉਸ ਦੀ ਚਰਚਾ ਇਸ ਵੇਲੇ ਪੂਰੀ ਦੁਨੀਆਂ ਵਿਚ ਹੈ, ਜੋ ਹਾਲਾਤ ਕਿਸਾਨਾਂ ਦੇ ਸਰਕਾਰਾਂ ਨੇ ਬਣਾਏ ਹਨ, ਬਹੁਤ ਚਿੰਤਾਜਨਕ ਹਨ ਪਰ ਸਾਨੂੰ ਆਪਣੇ ਗੌਰਵਮਈ ਵਿਰਸੇ ਨੂੰ ਨਹੀਂ ਭੁੱਲਣਾ ਚਾਹੀਦਾ। ਪੰਜਾਬ ਦੇ ਕਿਸਾਨਾਂ ਨੂੰ ਇਸ ਵੇਲੇ ਸੰਘਰਸ਼ ਵਿਚ ਵੱਡੇ ਭਰਾ ਦਾ ਰੋਲ ਮਿਲਿਆ ਹੈ ਤੇ ਵੱਡਾ ਭਰਾ ਖ਼ੁਦਕੁਸ਼ੀ ਨਹੀਂ ਕਰ ਸਕਦਾ। ਇਸ ਕਰਕੇ ਭੁੱਲ ਕੇ ਵੀ ਖ਼ੁਦਕੁਸ਼ੀ ਬਾਰੇ ਨਾ ਸੋਚੋ।

Previous articleਗ਼ਜ਼ਲ
Next articleਦੇਸ਼ ’ਚ ਕਰੋਨਾ ਦੇ 18645 ਨਵੇਂ ਮਰੀਜ਼, ਪੰਜਾਬ ਵਿੱਚ ਹੁਣ ਤੱਕ 5439 ਲੋਕਾਂ ਦੀ ਮੌਤ