ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਇੱਥੇ ਅਦਾਲਤ ਦੇ ਬਾਹਰ ਐੱਨਡੀਏ ਸਰਕਾਰ ਦੀ ਚੋਣਾਂ ਵਿੱਚ ਕਾਰਗੁਜ਼ਾਰੀ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਖਾਮੋਸ਼ ਦੇਸ਼ਭਗਤੀ ਲੱਠਮਾਰ ਰਾਸ਼ਟਰਵਾਦ ਨੂੰ ਹਰਾਏਗੀ। ਇਸ ਦੌਰਾਨ ਹੀ ਅਦਾਲਤ ਨੇ ਉਨ੍ਹਾਂ ਨੂੰ 30 ਅਕਤੂਬਰ ਤੱਕ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸ੍ਰੀ ਚਿਦੰਬਰਮ ਨੂੰ ਇੱਥੇ ਈਡੀ ਨੇ ਉਨ੍ਹਾਂ ਦਾ ਸੱਤ ਦਿਨ ਦਾ ਹਿਰਾਸਤੀ ਰਿਮਾਂਡ ਖਤਮ ਹੋਣ ’ਤੇ ਵਿਸ਼ੇਸ਼ ਅਦਾਲਤ ਦੇ ਜੱਜ ਅਜੈ ਕੁਮਾਰ ਕੁਹਾਰ ਅੱਗੇ ਪੇਸ਼ ਕੀਤਾ ਅਤੇ ਅਦਾਲਤ ਨੇ ਉਨ੍ਹਾਂ ਨੂੰ 30 ਅਕਤੂਬਰ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਚਿਦੰਬਰਮ ਨੂੰ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਕੇਸ ਵਿੱਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਈਡੀ ਨੇ ਉਨ੍ਹਾਂ ਨੂੰ 16 ਅਕਤੂਬਰ ਨੂੰ ਹਿਰਾਸਤ ਵਿੱਚ ਲਿਆ ਸੀ।
INDIA ਖਾਮੋਸ਼ ਦੇਸ਼ਭਗਤੀ ਲੱਠਮਾਰ ਰਾਸ਼ਟਰਵਾਦ ਨੂੰ ਹਰਾਏਗੀ: ਚਿਦੰਬਰਮ