ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੈਦਪੁਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਮੱਲਾਂ ਮਾਰੀਆਂ ਗਈਆਂ ਹਨ । ਇਸ ਟੂਰਨਾਮੈਂਟ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਵਿਖੇ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ, ਵਾਈਸ ਪ੍ਰਿੰਸੀਪਲ ਪਰਮਜੀਤ ਸਿੰਘ ਟੋਡਰਵਾਲ, ਪੀ ਟੀ ਆਈ ਕੁਲਬੀਰ ਸਿੰਘ ਤੇ ਰਾਕੇਸ਼ ਕੁਮਾਰ ਆਦਿ ਨੇ ਸਾਂਝੇ ਤੌਰ ਤੇ ਕੀਤੀ। ਇਸ ਦੌਰਾਨ ਪੀ ਟੀ ਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਹੈਂਡਬਾਲ 14 ਸਾਲ ਤੇ 17 ਸਾਲ ਦੇ ਲੜਕਿਆਂ ਵਿੱਚ ਦੂਜਾ ਸਥਾਨ ਅਤੇ ਸਿਲਵਰ ਮੈਡਲ ਪ੍ਰਾਪਤ ਕੀਤੇ ਹਨ।

ਇਸ ਦੌਰਾਨ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ ਤੇ ਵਾਈਸ ਪ੍ਰਿੰਸੀਪਲ ਪਰਮਜੀਤ ਸਿੰਘ ਟੋਡਰਵਾਲ ਨੇ ਸਾਂਝੇ ਤੌਰ ਤੇ ਮੈਡਲ ਪ੍ਰਦਾਨ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੇ ਇਸ ਜਿੱਤ ਦੀ ਵਧਾਈ ਸਮੂਹ ਵਿਦਿਆਰਥੀਆਂ ਨੂੰ ਦਿੱਤੀ। ਉੱਥੇ ਹੀ ਇਸ ਦਾ ਸਿਹਰਾ ਪੀ ਟੀ ਆਈ ਕੁਲਬੀਰ ਸਿੰਘ ਤੇ ਰਕੇਸ਼ ਕੁਮਾਰ ਲੈਕਚਰਾਰ ਫਿਜ਼ੀਕਲ ਨੇ ਦਿੱਤਾ। ਇਸ ਮੌਕੇ ਤੇ ਸੁਖਵਿੰਦਰ ਕੌਰ, ਰਾਕੇਸ਼ ਕੁਮਾਰ, ਰਵਿੰਦਰ ਕੌਰ ,ਗੁਰਵਿੰਦਰ ਕੌਰ, ਕਿੰਦਰਜੀਤ ਕੌਰ, ਰਾਜਵਿੰਦਰ ਕੌਰ , ਸ਼ਰਨਜੀਤ ਅਮਰ, ਹਰਪ੍ਰੀਤ ਕੌਰ, ਨਵਨੀਤ ਕੌਰ ,ਹਰਮਿੰਦਰ ਸਿੰਘ , ਗੁਰਚਰਨ ਸਿੰਘ , ਰਾਜਬੀਰ ਕੌਰ, ਹਰਵਿੰਦਰ ਕੌਰ, ਕਸ਼ਨਪਾਲ ਸਿੰਘ ਆਦਿ ਸਮੂਹ ਸਟਾਫ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੀਤ
Next articleਭਾਸ਼ਾ ਵਿਭਾਗ ਦੁਆਰਾ ਅਕਾਲ ਚੈਨਲ ਯੂ ਕੇ ਦੀ ਐਂਕਰ ਦੇ ਨਾਲ ਰੂਬਰੂ ਸਮਾਗਮ ਆਯੋਜਿਤ