ਫਸਲਾਂ ਦੀ ਰਹਿੰਦ ਖੂਹੰਦ ਸਾੜਨ ਨਾਲ ਘਟਦੀ ਹੈ ਜ਼ਮੀਨ ਦੀ ਉਪਜਾਊ ਸ਼ਕਤੀ ਡਾ .ਮੋਮੀ
ਮਹਿਤਪੁਰ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਖਿੰੰਡਾ)- ਮਹਿਤਪੁਰ ਨਜ਼ਦੀਕ ਪਿੰਡ ਗੋਬਿੰਦਪੁਰ (ਲੋਹਗੜ੍ਹ) ਵਿਖੇ ਖੇਤੀਬਾੜੀ ਜਾਗਰੂਕਤਾ ਕੈਂਪ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾਕਟਰ ਜਸਵੰਤ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਖੇਤੀਬਾੜੀ ਅਫ਼ਸਰ ਸੁਖਚੈਨ ਸਿੰਘ ਦੀ ਰਹਿਨੁਮਾਈ ਹੇਠ ਲਗਾਇਆ ਗਿਆ। ਜਿਸ ਵਿਚ ਖੇਤੀ ਬਾੜੀ ਵਿਸਥਾਰ ਅਫਸਰ ਡਾਕਟਰ ਮਹਿੰਦਰ ਸਿੰਘ ਮੋਮੀ ਦੁਆਰਾ ਕਿਸਾਨਾਂ ਦੇ ਸਹਿਯੋਗ ਨਾਲ ਪਰਾਲ਼ੀ ਨੂੰ ਨਾ ਸਾੜਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪਰਾਲੀ ਨਾ ਸਾੜਨ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਮੋਮੀ ਕਿਹਾ ਪਰਾਲੀ ਸਾੜਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਉਥੇ ਮਿੱਤਰ ਕੀੜੇ ਅਤੇ ਵਾਤਾਵਰਨ ਵੀ ਇਸ ਦੀ ਲਪੇਟ ਵਿਚ ਆੳਦੇ ਹਨ ਪਰਾਲੀ ਦੇ ਜ਼ਹਿਰੀਲੇ ਧੂੰਏਂ ਨਾਲ ਵਾਤਾਵਰਨ ਦੂਸ਼ਤ ਹੁੰਦਾ ਹੈ ਇਸ ਨਾਲ ਬਿਮਾਰੀਆਂ ਵਿਚ ਵਾਧਾ ਹੁੰਦਾ ਹੈ ਅਤੇ ਧੂਆਂ ਐਕਸੀਡੈਂਟ, ਸਾਹ ਦੇ ਰੋਗੀਆਂ ਲਈ ਜਾਨਲੇਵਾ ਸਾਬਤ ਹੋ ਸਕਦਾਂ ਹੈ।
ਇਸ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਜਲਾਉਣ ਦੀ ਬਜਾਏ ਖੇਤਾਂ ਵਿਚ ਹੀ ਮਿਲਾ ਦਿੱਤਾ ਜਾਵੇ ਇਸ ਨਾਲ ਖੇਤਾਂ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ ਇਸ ਤੋਂ ਇਲਾਵਾ ਡਾਕਟਰ ਮੋਮੀ ਨੇ ਕਿਸਾਨ ਵੀਰਾਂ ਨੂੰ ਬੇਲੋੜੀਆਂ ਸਪਰੇਆਂ ਨਾ ਕਰਨ ਦੀ ਤਗੀਦ ਕੀਤੀ । ਇਸ ਤੋਂ ਇਲਾਵਾ ਮੋਮੀ ਸਾਹਬ ਨੇ ਮਹਿਕਮੇ ਵਿਚ ਚਲ ਰਹੀਆਂ ਅਲੱਗ ਅਲੱਗ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਹਾੜੀ ਦੀ ਫਸਲ ਕਣਕ ਦਾ ਬੀਜ ਮਹਿਕਮੇ ਵੱਲੋਂ ਸਬਸਿਡੀ ਕਟ ਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਿੱਤਾ ਜਾਵੇਗਾ। ਕਿਸਾਨਾਂ ਨੂੰ ਇਸ ਕੈਂਪ ਵਿਚ ਫ਼ਸਲੀ ਵਿਭਿੰਨਤਾ ਵੱਲ ਮੁੜਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਖੇਤੀ ਬਾੜੀ ਵਿਸਥਾਰ ਅਫਸਰ ਰਜਵੰਤ ਕੌਰ ਤੋਂ ਇਲਾਵਾ ਸਰਪੰਚ ਨਿਰਮਲ ਸਿੰਘ ਗੋਬਿੰਦਪੁਰ, ਬਲਬੀਰ ਸਿੰਘ, ਨੰਬਰਦਾਰ ਕਿਰਪਾਲ ਸਿੰਘ, ਰੇਸ਼ਮ ਸਿੰਘ, ਗੁਰਤੇਗ ਸਿੰਘ, ਸੁਬੇਗ ਸਿੰਘ, ਗੁਰਦੇਵ ਸਿੰਘ, ਦਲਬੀਰ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly