ਫਿਲੌਰ, ਅੱਪਰਾ-(ਸਮਾਜ ਵੀਕਲੀ)– ਖੇਤੀਬਾੜੀ ਵਿਭਾਗ ਫਿਲੌਰ ਦੇ ਖੇਤੀਬਾੜੀ ਅਫਸਰ ਡਾ. ਲਖਵੀਰ ਸਿੰਘ, ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਤੇ ਸੁਖਪਾਲ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਨੇ ਅੱਪਰਾ ਇਲਾਕੇ ‘ਚ ਸਥਿਤ ਬੀਜ ਦੀਆਂ ਦੁਕਾਨਾਂ ‘ਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਤੇ ਜਾਇਜ਼ਾ ਲਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫਸਰ ਫਿਲੌਰ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਜਾਅਲੀ ਬੀਜ ਵੇਚਣ ਦੇ ਮਾਮਲੇ ਦੀ ਤਹਿ ਤੱਕ ਜਾਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਬੀਜ ਦੀਆਂ ਦੁਕਾਨਾਂ ਤੇ ਗੋਦਾਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਅੱਪਰਾ ਇਲਾਕੇ ਦੀਆਂ ਦੁਕਾਨਾਂ ਤੇ ਗੋਦਾਮਾਂ ਤੋਂ ਕੋਈ ਵੀ ਗੈਰ-ਕਾਨੂੰਨੀ ਤੇ ਅਣਅਧਿਕਾਰਿਤ ਬੀਜ ਨਹੀਂਂ ਪਾਇਆ ਗਿਆ।
ਉਨਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਤੇ ਨਕਲੀ ਬੀਜ ਵੇਚਣ ਵਾਲਿਆਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਅੱਪਰਾ ਦੇ ਦੁਕਾਨਦਾਰਾਂ ਨੇ ਵੀ ਚੈਕਿੰਗ ਟੀਮ ਨੂੰ ਭਰਪੂਰ ਸਹਿਯੋਗ ਦਿੱਤਾ।