ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਜਜ਼ਬਾ ਬਰਕਰਾਰ

ਨਵਾਂਸ਼ਹਿਰ (ਸਮਾਜ ਵੀਕਲੀ) : ਕਿਰਤੀ ਕਿਸਾਨ ਯੂਨੀਅਨ ਦਾ ਜੱਥਾ ਅੱਜ ਨਵਾਂਸ਼ਹਿਰ ਤੋਂ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਲਈ ਦਿੱਲੀ ਲਈ ਰਵਾਨਾ ਹੋਇਆ। ਇਸ ਜਥੇ ਨੂੰ ਕਿਸਾਨਾਂ ਵਲੋਂ ਰਿਲਾਇੰਸ ਕੰਪਨੀ ਦੇ ਸੁਪਰ ਸਟੋਰ ਅੱਗੇ 7 ਮਹੀਨਿਆਂ ਤੋਂ ਚੱਲਦੇ ਧਰਨੇ ਤੋਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ ਨੇ ਰਵਾਨਾ ਕੀਤਾ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਆਪਣੀ ਕਣਕ ਦੀ ਫਸਲ ਸਾਂਭਣ ਉਪਰੰਤ ਕਿਸਾਨ ਮੁੜ ਮੋਰਚੇ ਵਿਚ ਸ਼ਾਮਲ ਹੋਣ ਲਈ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਮੋਦੀ ਸਰਕਾਰ ਵਿਰੁੱਧ ਰੋਹ ਮੱਠਾ ਨਹੀਂ ਪਿਆ। ਕੇਂਦਰ ਦੇ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਦਾ ਜਜ਼ਬਾ ਬਰਕਰਾਰ ਹੈ ਅਤੇ ਉਹ ਇਸ ਦੇ ਲਈ ਲੰਮੀ ਲੜਾਈ ਲੜਨ ਦੀ ਯੋਜਨਾ ਉੱਤੇ ਕੰਮ ਕਰ ਰਹੇ ਹਨ। ਇਹ ਜੱਥਾ ਯੂਨੀਅਨ ਦੇ ਜ਼ਿਲ੍ਹਾ ਆਗੂ ਸੋਹਣ ਸਿੰਘ ਅਟਵਾਲ ਅਤੇ ਸਾਧੂ ਸਿੰਘ ਚੂਹੜਪੁਰ ਦੀ ਅਗਵਾਈ ਵਿਚ ਰਵਾਨਾ ਹੋਇਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਵਿੱਚ ਡਟੇ ਕਿਸਾਨਾਂ ਲਈ ਦਵਾਈਆਂ ਤੇ ਕੂਲਰ ਭੇਜੇ
Next articleਕਰੋਨਾ: ਸਿਵਲ ਤੇ ਪੁਲੀਸ ਅਧਿਕਾਰੀਆਂ ਵੱਲੋਂ ਸ਼ਹਿਰਾਂ ’ਚ ਗਸ਼ਤ