ਨਵੀਂ ਦਿੱਲੀ (ਸਮਾਜ ਵੀਕਲੀ) : ਸਖਤ ਸੁਰੱਖਿਆ ਦੇ ਵਿਚਕਾਰ ਹਜ਼ਾਰਾਂ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਵੀਰਵਾਰ ਨੂੰ ਟਰੈਕਟਰ ਰੈਲੀ ਕੱਢ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਨ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਨ ਨੇ ਦੱਸਿਆ ਕਿ ਕਿਸਾਨ ਮਾਰਚ ਵਿੱਚ 3500 ਤੋਂ ਵੱਧ ਟਰੈਕਟਰਾਂ ਅਤੇ ਟਰਾਲੀਆਂ ਲੈ ਕੇ ਭਾਗ ਲੈ ਰਹੇ ਹਨ। ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਇਹ 26 ਜਨਵਰੀ ਨੂੰ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਸ਼ਟਰੀ ਰਾਜਧਾਨੀ ਲਈ ਆਉਣ ਵਾਲੇ ਟਰੈਕਟਰਾਂ ਦੀ ਪ੍ਰਸਤਾਵਿਤ ਪਰੇਡ ਤੋਂ ਪਹਿਲਾਂ ਇਹ “ਰਿਹਰਸਲ” ਵਾਂਗ ਹੈ।
HOME ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ਤੋਂ ਟਰੈਕਟਰ...