ਮਾਨਸਾ (ਸਮਾਜ ਵੀਕਲੀ) : ਪਟਿਆਲਾ ਤੇ ਮਨਾਸਾ ਜ਼ਿਲ੍ਹਿਆਂ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਦੋ ਕਿਸਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅੱਜ ਪਟਿਆਲਾ ਨੇੜਲੇ ਪਿੰਡ ਮਹਿਮਦਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਦੇ ਪੁਤਲੇ ਫੂਕਣ ਮੌਕੇ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 63 ਸਾਲ ਦੇ ਸਨ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਨਾਲਾ ਜੁੜੇ ਹੋਏ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਉਦੋਂ ਪਿਆ ਜਦੋਂ ਉਹ ਕਿਸਾਨਾਂ ਨੂੰ ਸੰਬੋਧਨ ਕਰਕੇ ਹਟੇ ਹੀ ਸਨ। ਕਿਸਾਨ ਆਗੂ ਦੀ ਇਸ ਮੌਤ ’ਤੇ ਜਗਮੋਹਨ ਸਿੰਘ ਉੱਪਲ, ਡਾ. ਦਰਸ਼ਨ ਪਾਲ, ਗੁਰਬਖ਼ਸ਼ ਸਿੰਘ ਬਲਬੇੜਾ, ਸਤਨਾਮ ਸਿੰਘ ਬਹਿਰੂ, ਬੂਟਾ ਸਿੰਘ ਸ਼ਾਦੀਪੁਰ, ਰਣਜੀਤ ਸਿੰਘ ਸਵਾਜਪੁਰ ਤੇ ਹਾਕਮ ਸਿੰਘ ਮਹਿਮਦਪੁਰ ਸਮੇਤ ਅਨੇਕਾਂ ਹੋਰਨਾਂ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਸਾਨ ਆਗੂ ਹਰਬੰਸ ਸਿੰਘ ਨੂੰ ਇਸ ਕਿਸਾਨ ਅੰਦੋਲਨ ਦਾ ਸ਼ਹੀਦ ਕਰਾਰ ਦਿੱਤਾ ਹੈ
HOME ਖੇਤੀ ਕਾਨੂੰਨਾਂ ਖ਼ਿਲਾਫ਼ ਪਟਿਆਲਾ ਤੇ ਮਾਨਸਾ ਵਿੱਚ ਪ੍ਰਦਰਸ਼ਨ ਕਰ ਰਹੇ ਦੋ ਕਿਸਾਨਾਂ...