ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਫੂਕੇ ਜਾ ਰਹੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ

ਭਦੌੜ, (ਸਮਾਜ ਵੀਕਲੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਸੈਂਕੜੇ ਟਰੈਕਟਰਾਂ ਨਾਲ ਭਦੌੜ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਭਦੌੜ ਦੇ ਮੁੱਖ ਚੌਕ ਤਿੰਨਕੋਣੀ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਿਲਾਇੰਸ ਮਾਲਕ ਮੁਕੇਸ਼ ਅੰਬਾਨੀ ਅਤੇ ਕਾਰੋਬਾਰੀ ਅਡਾਨੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ ਅਤੇ ਕੁਲਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ, ਕਾਂਗਰਸੀ, ਭਾਜਪਾ ਸਭ ਮਿਲੇ ਹੋਏ ਹਨ। ਸਾਰੀਆਂ ਪਾਰਟੀਆਂ ਨੂੰ 2022 ਦੀਆਂ ਚੋਣਾਂ ਦਿਖ ਰਹੀਆਂ ਹਨ ਤੇ ਇਸ ਕਰਕੇ ਥੋੜ੍ਹੇ ਮੋਟੇ ਡਰਾਮੇ ਕਰ ਰਹੇ ਹਨ, ਜਦਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਬਚਾਉਣ ਦਾ ਫਿਕਰ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੀ ਲਪੇਟ ਵਿੱਚ ਕਿਸਾਨਾਂ ਤੋਂ ਇਲਾਵਾ ਛੋਟੇ ਦੁਕਾਨਦਾਰ, ਮਜ਼ਦੂਰ, ਆੜਤੀਏ ਵੀ ਆਉਣਗੇ।

Previous articleਨਵੇਂ ਖੇਤੀ ਕਾਨੂੰਨ ਕਿਸਾਨਾਂ ਦੀ ਰੂਹ ’ਤੇ ਹਮਲਾ: ਰਾਹੁਲ ਗਾਂਧੀ
Next articleਪੱਛਮੀ ਬੰਗਾਲ ਦੇ ਰਾਜਪਾਲ ਨੇ ਬਲਵਿੰਦਰ ਸਿੰਘ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ