ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰੇਗਾ ਮਹਾਰਾਸ਼ਟਰ

ਮੁੰਬਈ (ਸਮਾਜ ਵੀਕਲੀ): ਐਨਸੀਪੀ ਆਗੂ ਤੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਅਗਾਮੀ ਮਾਨਸੂਨ ਇਜਲਾਸ ਵਿਚ ਅਗਲੇ ਹਫ਼ਤੇ ਕੇਂਦਰ ਸਰਕਾਰ ਦੇ ਤਿੰਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰੇਗੀ। ਮਹਾਰਾਸ਼ਟਰ ਦਾ ਵਿਧਾਨ ਸਭਾ ਇਜਲਾਸ 5 ਤੇ 6 ਜੁਲਾਈ ਨੂੰ ਹੋਵੇਗਾ। ਮਲਿਕ ਨੇ ਕਿਹਾ ਕਿ ਮਹਾ ਵਿਕਾਸ ਅਗਾੜੀ ਗੱਠਜੋੜ ਸਰਕਾਰ ਵਿਚਲੀਆਂ ਪਾਰਟੀਆਂ- ਸ਼ਿਵ ਸੈਨਾ, ਐਨਸੀਪੀ ਤੇ ਕਾਂਗਰਸ ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਵਿਰੁੱਧ ਹਨ।

ਉਨ੍ਹਾਂ ਕਿਹਾ ਕਿ ਤਿੰਨਾਂ ਕਾਨੂੰਨਾਂ ਦੇ ਅਧਿਐਨ ਲਈ ਬਣਾਈ ਗਈ ਇਕ ਕਮੇਟੀ ਕਿਸਾਨ ਆਗੂਆਂ ਨਾਲ ਗੱਲ ਕਰ ਕੇ ਕਾਨੂੰਨ ਦਾ ਖਰੜਾ ਤਿਆਰ ਕਰੇਗੀ ਜਿਸ ਨੂੰ ਰਾਜ ਸਰਕਾਰ ਲਾਗੂ ਕਰੇਗੀ। ਜਦ ਤੱਕ ਕਿਸਾਨ ਕਾਨੂੰਨ ਦੇ ਖਰੜੇ ਨੂੰ ਪ੍ਰਵਾਨਗੀ ਨਹੀਂ ਦਿੰਦੇ ਰਾਜ ਸਰਕਾਰ ਅੱਗੇ ਨਹੀਂ ਵਧੇਗੀ। ਉਨ੍ਹਾਂ ਕਿਹਾ ਕਿ ਐਨਸੀਪੀ ਚਾਹੁੰਦੀ ਹੈ ਕਿ ਕਾਨੂੰਨ ਵਾਪਸ ਲਏ ਜਾਣ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨਾਂ ਵੱਲੋਂ 8 ਦੇ ਪ੍ਰਦਰਸ਼ਨ ’ਚ ਸ਼ਾਮਲ ਹੋਣ ਦਾ ਸੱਦਾ
Next articleਮਹਿਲਾ ਦਾ ਧਰਮ ਪਰਿਵਰਤਨ ਕਰਵਾਉਣ ਦੇ ਦੋਸ਼ ਹੇਠ ਇੱਕ ਗ੍ਰਿਫ਼ਤਾਰ