ਮੁੰਬਈ (ਸਮਾਜ ਵੀਕਲੀ) : ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਲਈ ਕਿਸਾਨਾਂ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਅੱਜ ਇਥੇ ਬਾਂਦਰਾ ਵਿੱਚ ਜ਼ਿਲ੍ਹਾ ਕੁਲੈਕਟਰ ਦੇ ਦਫਤਰ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਨਵੇਂ ਕਾਨੂੰਨਾਂ ਦਾ ਲਾਭ ਸਿਰਫ ਕਾਰਪੋਰੇਟ ਨੂੰ ਹੋਵੇਗਾ।
ਇਕ ਪ੍ਰਦਰਸ਼ਨਕਾਰੀ ਨੇ ਕਿਹਾ, “ਅਸੀਂ ਕਿਸਾਨ ਹਿਤੈਸ਼ੀ ਕਾਨੂੰਨ ਚਾਹੁੰਦੇ ਹਾਂ। ਮਹਾਰਾਸ਼ਟਰ ਦੇ ਮੰਤਰੀ ਬਚੂ ਕੱਦੂ ਦੀ ਅਗਵਾਈ ਵਾਲੀ ‘ਪ੍ਰਹਾਰ’ ਸੰਸਥਾ ਵੱਲੋਂ ਇਸ ਵਿਰੋਧ ਪ੍ਰਦਰਸ਼ਨ ਦੀ ਹਮਾਇਤ ਕੀਤੀ ਗਈ। ਰਾਜ ਦੇ ਕਿਸਾਨਾਂ ਦਾ ਸਮੂਹ ਪਹਿਲਾਂ ਹੀ 26 ਨਵੰਬਰ ਤੋਂ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਰਵਾਨਾ ਹੋ ਗਿਆ ਹੈ।