ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧੀ ਧਿਰ ਦੇ ਨੇਤਾਵਾਂ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜ ਵਿਰੋਧੀ ਪਾਰਟੀਆਂ ਦੇ ਨੇਤਾ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ। ਇਨ੍ਹਾਂ ਵਿੱਚ ਕਾਂਗਰਸ ਦੇ ਰਾਹੁਲ ਗਾਂਧੀ, ਸੀਪੀਐੱਮ ਦੇ ਸੀਤਾਰਾਮ ਯੇਚੁਰੀ, ਸੀਪੀਆਈ ਦੇ ਡੀ. ਰਾਜਾ ਤੇ ਐੱਨਸੀਪੀ ਦੇ ਸ਼ਰਦ ਪਵਾਰ ਵੀ ਸ਼ਾਮਲ ਸਨ। ਨੇਤਾਵਾਂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਕੋਵਿੰਦ ਨੂੰ ਕਿਹਾ ਹੈ ਕਿ ਇਹ ਕਾਨੂੰਨ ਗੈਰਜਮਹੂਰੀ ਢੰਗ ਨਾਲ ਲਾਗੂ ਕੀਤੇ ਗਏ ਹਨ ਤੇ ਇਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ।

Previous articleਕੇਂਦਰ ਦੀ ਲਿਖਤੀ ਤਜਵੀਜ਼ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਰੱਦ, 14 ਨੂੰ ਸਾਰੇ ਦੇਸ਼ ਵਿੱਚ ਧਰਨੇ ਦੇਣ ਦਾ ਐਲਾਨ
Next articleਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਸਿਖਰਾਂ ਤੇ -ਦਿਨੇਸ਼ ਨੰਦੀ