ਨਵੀਂ ਦਿੱਲੀ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜ ਵਿਰੋਧੀ ਪਾਰਟੀਆਂ ਦੇ ਨੇਤਾ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ। ਇਨ੍ਹਾਂ ਵਿੱਚ ਕਾਂਗਰਸ ਦੇ ਰਾਹੁਲ ਗਾਂਧੀ, ਸੀਪੀਐੱਮ ਦੇ ਸੀਤਾਰਾਮ ਯੇਚੁਰੀ, ਸੀਪੀਆਈ ਦੇ ਡੀ. ਰਾਜਾ ਤੇ ਐੱਨਸੀਪੀ ਦੇ ਸ਼ਰਦ ਪਵਾਰ ਵੀ ਸ਼ਾਮਲ ਸਨ। ਨੇਤਾਵਾਂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਕੋਵਿੰਦ ਨੂੰ ਕਿਹਾ ਹੈ ਕਿ ਇਹ ਕਾਨੂੰਨ ਗੈਰਜਮਹੂਰੀ ਢੰਗ ਨਾਲ ਲਾਗੂ ਕੀਤੇ ਗਏ ਹਨ ਤੇ ਇਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ।
HOME ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧੀ ਧਿਰ ਦੇ ਨੇਤਾਵਾਂ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ