ਖੇਤੀ ਕਾਨੂੰਨਾਂ ’ਤੇ ਚਰਚਾ ਦੀ ਇਜਾਜ਼ਤ ਨਾ ਮਿਲਣ ਕਾਰਨ ਰਾਜ ਸਭਾ ਵਿੱਚ ਵਿਰੋਧੀ ਧਿਰਾਂ ਵੱਲੋਂ ਹੰਗਾਮਾ, ਸਦਨ ਦਿਨ ਭਰ ਲਈ ਉਠਾਇਆ

ਨਵੀਂ ਦਿੱਲੀ (ਸਮਾਜ ਵੀਕਲੀ) : ਵਿਰੋਧੀ ਧਿਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਬੈਠਕ ਮੰਗਲਵਾਰ ਨੂੰ ਤਿੰਨ ਵਾਰ ਮੁਲਤਵੀ ਕਰਨ ਤੋਂ ਮਗਰੋਂ ਬਾਅਦ ਦੁਪਹਿਰ 12:30 ਵਜੇ ਪੂਰੇ ਦਿਨ ਲਈ ਉਠਾ ਦਿੱਤੀ। ਇਸ ਤੋਂ ਪਹਿਲਾਂ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਵੱਲੋਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਚਰਚਾ ਲਈ ਵਿਰੋਧੀ ਧਿਰ ਦੇ ਨੋਟਿਸਾਂ ਨੂੰ ਰੱਦ ਕਰ ਦਿੱਤਾ ਸੀ ਤੇ ਨਾਰਾਜ਼ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਹੰਗਾਮੇ ਕਰਾਨ ਸਦਨ ਵਾਰ ਵਾਰ ਮੁਲਤਵੀ ਕਰਨਾ ਪਿਆ। ਪਹਿਲੀ ਵਾਰ ਸਦਨ ਸਵੇਰੇ 9.50 ’ਤੇ ਸਾਢੇ ਦਸ ਵਜੇ ਤੱਕ ਤੇ ਮਗਰੋਂ ਦੁਪਹਿਰ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜੁੜੇ ਸਦਨ ਦੇ ਹਾਲਾਤ ਨਾ ਸੁਧਰੇ ਤੇ ਉਸ ਨੂੰ ਦਿਨ ਭਰ ਲਈ ਉਠਾ ਦਿੱਤਾ।

Previous articleਪੰਜਾਬ ਦੇ ਮੁੱਖ ਮੰਤਰੀ ਦੀ ਸਰਬ ਪਾਰਟੀ ਮੀਟਿੰਗ: ਕੈਪਟਨ ਨੇ ਸੰਘਰਸ਼ਸ਼ੀਲ ਕਿਸਾਨਾਂ ਦੀ ਮੌਤ ਨੂੰ ਦੁਖਦਾਈ ਦੱਸਿਆ, ਭਾਜਪਾ ਵੱਲੋਂ ਮੀਟਿੰਗ ਦਾ ਬਾਈਕਾਟ
Next articleਭਾਰਤੀ ਮੂਲ ਦੀ ਅਮਰੀਕੀ ਵਿਗਿਆਨੀ ਭਾਵਿਆ ਲਾਲ ਬਣੀ ਨਾਸਾ ਦੀ ਕਾਰਜਕਾਰੀ ਚੀਫ ਆਫ਼ ਸਟਾਫ