ਖੇਤੀ ਕਾਨੂੰਨ ਲਿਆ ਕੇ ਸੰਘੀ ਪ੍ਰਬੰਧ ਨੂੰ ਕਮਜ਼ੋਰ ਕਰ ਰਹੀ ਹੈ ਮੋਦੀ ਸਰਕਾਰ: ਢੀਂਡਸਾ

(ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਖੁ਼ਦ ਦਖ਼ਲ ਦੇ ਕੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ। ਢੀਂਡਸਾ ਨੇ ਕਿਹਾ ਕਿ ਜਦੋਂ ਖੇਤੀ ਕਾਨੂੰਨਾਂ ਬਾਰੇ ਆਰਡੀਨੈਂਸ ਲਿਆਂਦੇ ਗਏ ਸੀ ਤਾਂ ਉਨ੍ਹਾਂ ਉਸ ਮੌਕੇ ਪ੍ਰਧਾਨ ਮੰਤਰੀ ਨੂੰ ਲਿਖਿਆ ਸੀ, ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਖੇਤੀ ਰਾਜਾਂ ਦਾ ਵਿਸ਼ਾ ਹੈ ਤੇ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲਿਆ ਕੇ ਸੰਘੀ ਪ੍ਰਬੰਧ ਨੂੰ ਕਮਜ਼ੋਰ ਕਰ ਰਹੀ ਹੈ। ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਲੜੇ ਸੰਘਰਸ਼ ਵਿੱਚ ਸਿੱਖਾਂ ਦੇ ਯੋਗਦਾਨ ’ਤੇ ਰੌਸ਼ਨੀ ਪਾਉਂਦਿਆਂ ਢੀਂਡਸਾ ਨੇ ਕਿਹਾ ਕਿ ਹੁਣ ਸਿੱਖਾਂ ਨੂੰ ‘ਖਾਲਿਸਤਾਨੀ’ ਤੇ ‘ਅਤਿਵਾਦੀ’ ਦੱਸਿਆ ਜਾ ਰਿਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਨਿਰਧਾਰਿਤ ਕਰਨ ਲਈ ਕੋਈ ਵਿਗਿਆਨਕ ਤਰੀਕਾ ਫਿਕਰ ਕੀਤਾ ਜਾਣਾ ਚਾਹੀਦਾ ਹੈ।

Previous articleਦਿੱਲੀ ਦੇ ਬਾਰਡਰਾਂ ’ਤੇ ਬੈਰੀਕੇਡਿੰਗ ਤੇ ਕੰਡਿਆਲੀ ਤਾਰ ‘ਬਰਲਿਨ ਦੀ ਕੰਧ’ ਤੇ ‘ਨਜ਼ਰਬੰਦੀ ਕੈਂਪਾਂ’ ਦਾ ਭੁਲੇਖਾ ਪਾਉਂਦੀ ਹੈ: ਬਾਜਵਾ
Next articleਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ਼ ਭੜਕਾਇਆ ਜਾ ਰਿਹੈ, ਵਿਰੋਧ ਸਿਰਫ਼ ਇਕ ਸੂਬੇ ਤੱਕ ਸੀਮਤ: ਤੋਮਰ