ਖੇਤੀ ਕਾਨੂੰਨ: ਸਰਕਾਰ ਨੇ ਗੱਲਬਾਤ ਲਈ ਕਿਸਾਨ ਆਗੂਆਂ ਨੂੰ 30 ਦਸੰਬਰ ਦਾ ਸੱਦਾ ਦਿੱਤਾ

ਨਵੀਂ ਦਿੱਲੀ (ਸਮਾਜ ਵੀਕਲੀ): ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਦੇ ਮੁੱਦੇ ’ਤੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਪਿਊਸ਼ ਗੋਇਲ ਵਿਚਾਲੇ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸਰਕਾਰ ਨੇ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗੱਲਬਾਤ ਲਈ 29 ਦਸੰਬਰ ਦੀ ਥਾਂ 30 ਦਸੰਬਰ ਦਾ ਸੱਦਾ ਦਿੱਤਾ ਹੈ। ਸਰਕਾਰ ਵੱਲੋਂ ਭੇਜੇ ਪੱਤਰ ਵਿੱਚ ਖੇਤੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨ ਆਗੂਆਂ ਨੂੰ 30 ਦਸੰਬਰ ਨੂੰ ਵਿਗਿਆਨ ਭਵਨ ਵਿੱਚ ਬਾਅਦ ਦੁਪਹਿਰ 2 ਵਜੇ ਗੱਲਬਾਤ ਲਈ ਪੁੱਜਣ ਦਾ ਸੱਦਾ ਦਿੱਤਾ ਹੈ।

Previous articleਭਾਰਤ – ਲੋਕਤੰਤਰ ਕਿ ਮੂਰਖਤੰਤਰ !!
Next articleਜੇ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਅਸੀਂ ਇਥੇ ਹੀ ਡਟੇ ਰਹਾਂਗੇ: ਟਿਕੈਤ